• Latest
  • Trending
ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਨੂੰ ਬਰਗਾੜੀ ਕੇਸ ਵਿੱਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦੀ ਮੁਖ਼ਾਲਫ਼ਤ ਕਰਨ ਲਈ ਆਖਿਆ

ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਨੂੰ ਬਰਗਾੜੀ ਕੇਸ ਵਿੱਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦੀ ਮੁਖ਼ਾਲਫ਼ਤ ਕਰਨ ਲਈ ਆਖਿਆ

7 years ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

32 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

1 hour ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

1 hour ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

2 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

2 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

3 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

4 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

5 hours ago
Hindi News
English News
Saturday, November 14, 2026
No Result
View All Result
30 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਨੂੰ ਬਰਗਾੜੀ ਕੇਸ ਵਿੱਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦੀ ਮੁਖ਼ਾਲਫ਼ਤ ਕਰਨ ਲਈ ਆਖਿਆ

August 7, 2019
in ਪੰਜਾਬ
ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਨੂੰ ਬਰਗਾੜੀ ਕੇਸ ਵਿੱਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦੀ ਮੁਖ਼ਾਲਫ਼ਤ ਕਰਨ ਲਈ ਆਖਿਆ

ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਨੂੰ ਬਰਗਾੜੀ ਕੇਸ ਵਿੱਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦੀ ਮੁਖ਼ਾਲਫ਼ਤ ਕਰਨ ਲਈ ਆਖਿਆ
ਬਰਗਾੜੀ ਮਾਮਲੇ ਦੀ ਜਾਂਚ ’ਚ ਅੜਿੱਕਾ ਡਾਹੁਣ ਅਤੇ ਇਨਸਾਫ ਨਾ ਮਿਲਣ ਲਈ ਸਿੱਧੇ ਤੌਰ ’ਤੇ ਅਕਾਲੀਆਂ ਨੂੰ ਜ਼ਿੰਮੇਵਾਰ ਠਹਿਰਾਇਆ

ਚੰਡੀਗੜ, 6 ਅਗਸਤ:

       ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਡਵੋਕੇਟ ਜਨਰਲ ਨੂੰ ਸੀ.ਬੀ.ਆਈ. ਅਦਾਲਤ ਵਿੱਚ ਬਰਗਾੜੀ ਕੇਸ ’ਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦੀ ਮੁਖ਼ਾਲਫ਼ਤ ਕਰਨ ਦੇ ਹੁਕਮ ਦਿੱਤੇ ਹਨ। ਉਨਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜਨਵਰੀ, 2019 ਵਿੱਚ ਕੀਤੀਆਂ ਟਿੱਪਣੀਆਂ ਦੀ ਰੌਸ਼ਨੀ ਵਿੱਚ ਕਲੋਜ਼ਰ ਦਾਇਰ ਕਰਨਾ ਕੇਂਦਰੀ ਜਾਂਚ ਏਜੰਸੀ ਦੇ ਅਧਿਕਾਰ ਖੇਤਰ ’ਚ ਨਹੀਂ ਆਉਂਦਾ।

       ਇਕ ਸਰਕਾਰੀ ਬੁਲਾਰੇ ਮੁਤਾਬਕ ਮੁੱਖ ਮੰਤਰੀ ਨੇ ਇਹ ਹਦਾਇਤਾਂ ਐਡਵੋਕੇਟ ਜਨਰਲ ਵੱਲੋਂ ਕਲੋਜ਼ਰ ਰਿਪੋਰਟ ਤੋਂ ਪਹਿਲਾਂ ਦੇ ਤੱਥਾਂ ਅਤੇ ਹਾਲਤਾਂ ਦੀ ਵਿਸਥਾਰਤ ਵਿੱਚ ਪੜਚੋਲ ਕਰਨ ਤੋਂ ਬਾਅਦ ਉਨਾਂ ਨਾਲ ਸਾਂਝੀ ਕੀਤੀ ਨਿਆਂਇਕ ਅਤੇ ਕਾਨੂੰਨੀ ਸਥਿਤੀ ਦੇ ਆਧਾਰ ’ਤੇ ਦਿੱਤੀਆਂ ਹਨ।

       ਇਸ ਤੋਂ ਪਹਿਲਾਂ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਨੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਜਾਂਚ ’ਚ ਵਿਘਨ ਪਾਉਣ ਅਤੇ ਦੋਸ਼ੀਆਂ ਖਿਲਾਫ਼ ਕਾਰਵਾਈ ’ਚ ਨਾਕਾਮੀ ਲਈ ਸਿੱਧੇ ਤੌਰ ’ਤੇ ਅਕਾਲੀਆਂ ਨੂੰ ਜ਼ਿੰਮੇਵਾਰੀ ਠਹਿਰਾਇਆ।

       ਵਿਧਾਨ ਸਭਾ ਵਿੱਚ ਸਿਫਰ ਕਾਲ ਦੌਰਾਨ ਆਪ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਉਠਾਏ ਮੁੱਦੇ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਅਕਾਲੀਆਂ ਵੱਲੋਂ ਨਿਆਂ ਦੇ ਰਾਹ ’ਚ ਅੜਿੱਕੇ ਡਾਹੁਣ ਦੇ ਬਾਵਜੂਦ ਉਨਾਂ ਦੀ ਸਰਕਾਰ ਇਸ ਕੇਸ ਨੂੰ ਕਾਨੂੰਨੀ ਸਿੱਟੇ ’ਤੇ ਲਿਜਾਵੇਗੀ ਅਤੇ ਪੀੜਤਾਂ ਲਈ ਨਿਆਂ ਯਕੀਨੀ ਬਣਾਇਆ ਜਾਵੇਗਾ।

       ਇਸ ਸਮੁੱਚੇ ਮਾਮਲੇ ਵਿੱਚ ਅਕਾਲੀਆਂ ਦੀ ਸ਼ਰਮਨਾਕ ਅਤੇ ਅੜਿੱਕਾ ਡਾਹੁਣ ਵਾਲੀ ਭੂਮਿਕਾ ਦੀ ਸਖ਼ਤ ਅਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਪਹਿਲਾਂ ਜਾਂਚ ਲਮਕਾਉਣ ਲਈ ਕੇਸ ਸੀ.ਬੀ.ਆਈ. ਦੇ ਹਵਾਲੇ ਕਰ ਦਿੱਤੇ ਅਤੇ ਹੁਣ ਕੇਂਦਰੀ ਏਜੰਸੀ ’ਤੇ ਕਾਹਲੀ ਵਿੱਚ ਕਲੋਜ਼ਰ ਰਿਪੋਰਟ ਦਾਇਰ ਕਰਨ ਲਈ ਦਬਾਅ ਬਣਾਇਆ ਗਿਆ।

       ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੀ.ਬੀ.ਆਈ. ਨੇ ਜਾਂਚ ਸਹੀ ਢੰਗ ਨਾਲ ਨਹੀਂ ਕੀਤੀ। ਉਨਾਂ ਕਿਹਾ ਕਿ ਤਤਕਾਲੀ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਸੀ.ਬੀ.ਆਈ. ਨੇ ਜਾਣ-ਬੁੱਝ ਕੇ ਜਾਂਚ ਅੱਗੇ ਨਹੀਂ ਤੋਰੀ। ਸਦਨ ਵਿੱਚ ਅਕਾਲੀਆਂ ਨੂੰ ਸੰਬੋਧਿਤ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ,‘‘ਤੁਹਾਡੇ ਕਰਕੇ ਸੀ.ਬੀ.ਆਈ. ਨੇ ਜਾਂਚ ਨਹੀਂ ਕੀਤੀ।’’

        ਮੁੱਖ ਮੰਤਰੀ ਨੇ ਦੱਸਿਆ ਕਿ ਸੀ.ਬੀ.ਆਈ. ਨੇ ਤਾਂ ਬਰਗਾੜੀ ਕੇਸ ਉਸ ਪਾਸੋਂ ਵਾਪਸ ਲੈਣ ਬਾਰੇ ਸੂਬਾ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਿੱਚ ਦਿਲਚਸਪੀ ਦਿਖਾਈ ਸੀ ਪਰ ਬਾਅਦ ਵਿੱਚ ਕਲੋਜ਼ਰ ਰਿਪੋਰਟ ਦਾਇਰ ਕਰਨ ਦਾ ਅਚਾਨਕ ਅਤੇ ਅਸਪੱਸ਼ਟ ਫੈਸਲਾ ਲਿਆ ਗਿਆ।

       ਮੁੱਖ ਮੰਤਰੀ ਨੇ ਚਰਨਜੀਤ ਸਿੰਘ ਤੇ ਹੋਰ ਬਨਾਮ ਸਟੇਟ ਆਫ਼ ਪੰਜਾਬ ਦੇ ਕੇਸ ਵਿੱਚ 25 ਜਨਵਰੀ, 2019ਨੂੰ ਦਿੱਤੇ ਫੈਸਲੇ ਦੇ ਕੁਝ ਹਿੱਸੇ ਨੂੰ ਪੜਦਿਆਂ ਮੁੱਖ ਮੰਤਰੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਂਚ ਵਿੱਚ ਕੋਈ ਪ੍ਰਗਤੀ ਕਰਨ ਵਿੱਚ ਸੀ.ਬੀ.ਆਈ. ਦੀ ਨਾਕਾਮੀ ਦੇ ਤੱਥ ਦਾ ਨੋਟਿਸ ਲੈਣ ਦਾ ਵੀ ਜ਼ਿਕਰ ਕੀਤਾ।

        ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ,‘‘ਤਤਕਾਲ ਕੇਸ ਵਿੱਚ ਸੂਬਾ ਪੁਲਿਸ ਵੱਲੋਂ ਐਫ.ਆਈ.ਆਰ’ਜ਼ ਪਹਿਲਾਂ ਦੀ ਦਰਜ ਕੀਤੀਆਂ ਜਾ ਚੁੱਕੀਆਂ ਹਨ ਅਤੇ ਸਾਲ 2015 ਵਿੱਚ ਜਾਰੀ ਕੀਤੇ ਨੋਟੀਫਿਕੇਸ਼ਨ ਸੀ.ਬੀ.ਆਈ ਨੂੰ ਨੋਟੀਫਿਕੇਸ਼ਨਾਂ ਵਿੱਚ ਸਪੱਸ਼ਟ ਰੂਪ ਵਿੱਚ ਬਿਆਨ ਕੀਤੀਆਂ ਐਫ.ਆਈ.ਆਰ’ਜ਼ ਤੋਂ ਇਲਾਵਾ ਕੇਸ ਦਰਜ ਕਰਨ ਦੀਆਂ ਆਮ ਸ਼ਕਤੀਆਂ ਨਹੀਂ ਹਨ। ਇਸ ਕਰਕੇ ਨੋਟੀਫਿਕੇਸ਼ਨ ਦੇ ਅਮਲ ਨੂੰ ਵਾਪਸ ਲੈਣ ਦੀ ਸਹਿਮਤੀ ਦਾ ਸਵਾਲ ਨਹੀਂ ਉੱਠਦਾ। ਦੋਰਜੀ ਮਾਮਲੇ ਵਿੱਚ ਜਾਰੀ ਹੋਏ ਨੋਟੀਫਿਕੇਸ਼ਨਾਂ ਦੇ ਸੰਦਰਭ ਵਿੱਚ ਸਪੱਸ਼ਟ ਵਿਭਿੰਨਤਾਵਾਂ ਦੇਖੀਆਂ ਜਾ ਸਕਦੀਆਂ ਹਨ। ਤਤਕਾਲ ਕੇਸ ਵਿੱਚ ਇਸ ਤੋਂ ਭਾਵ ਪੰਜਾਬ ਦੀ ਸਹਿਮਤੀ ਵਿਸ਼ੇਸ਼ ਐਫ.ਆਈ.ਆਰ’ਜ਼ ਦੇ ਸਬੰਧ ਵਿੱਚ ਸੀ ਅਤੇ ਅਸਲ ਵਿੱਚ ਜਾਂਚ, ਇਕ ਏਜੰਸੀ ਤੋਂ ਦੂਜੀ ਜਾਂਚ ਏਜੰਸੀ ਨੂੰ ਤਬਦੀਲ ਕਰਨ ਤੱਕ ਸੀ। ਮੌਜੂਦਾ ਸਮੇਂ ਕੋਈ ਅਜਿਹਾ ਕੇਸ ਨਹੀਂ ਹੈ ਕਿ ਅਦਾਲਤ ਨੂੰ ਅਜਿਹੀ ਸਥਿਤੀ ਦੀ ਪੜਚੋਲ ਕਰਨ ਲਈ ਕਿਹਾ ਗਿਆ ਹੈ ਜਿੱਥੇ ਸੂਬੇ ਨੇ ਸੀ.ਬੀ.ਆਈ. ਨੂੰ ਅਪਰਾਧਾਂ ਦੀ ਇਕ ਸ਼੍ਰੇਣੀ ਦੇ ਮਾਮਲੇ ਵਿੱਚ ਆਪਣੇ ਆਪ ਕੇਸ ਦਰਜ ਕਰਨ ਲਈ ਸਹਿਮਤੀ ਦਿੱਤੀ। ਦੂਜੇ ਪਾਸੇ, ਵਾਪਸ ਲਿਆ ਨੋਟੀਫਿਕੇਸ਼ਨ ਵਿਧਾਨ ਸਭਾ ਵੱਲੋਂ ਪਾਸ ਕੀਤੇ ਮਤੇ ਅਨੁਸਾਰ ਸੀ ਜੋ ਇਹ ਸਪੱਸ਼ਟ ਤੌਰ ’ਤੇ ਦਰਸਾਉਂਦਾ ਹੈ ਕਿ ਸੀ.ਬੀ.ਆਈ. ਨੂੰ ਦਿੱਤੇ ਮਾਮਲਿਆਂ ਦੀ ਜਾਂਚ ਵਾਪਸ ਲੈਣ ਦੀ ਲੋੜ ਹੈ। ਇਸ ਤੋਂ ਇਲਾਵਾ ਸੁਣਵਾਈ ਦੌਰਾਨ, ਇਸ ਅਦਾਲਤ ਨੇ ਸੀ.ਬੀ.ਆਈ. ਦੀ ਕੇਸ ਡਾਇਰੀ ਮੰਗੀ ਅਤੇ ਇਸ ਨੂੰ ਗਹੁ ਨਾਲ ਵਾਚਿਆ। ਇਹ ਸਪੱਸ਼ਟ ਹੈ ਕਿ ਇਨਾਂ ਮਾਮਲਿਆਂ ਦੀ ਜਾਂਚ ਸ਼ਾਇਦ ਹੀ ਅੱਗੇ ਵਧੀ ਹੋਵੇ।’’

        ਅਦਾਲਤ ਨੇ ਅੱਗੇ ਕਿਹਾ,‘‘ਉਪਰੋਕਤ ਦੇ ਮੱਦੇਨਜ਼ਰ ਇਸ ਅਦਾਲਤ ਨੂੰ ਵਿਧਾਨ ਸਭਾ ਦੇ ਮਤੇ ਦੇ ਅਨੁਸਾਰ ਐਕਟ ਦੀ ਧਾਰਾ 6 ਹੇਠ ਸਹਿਮਤੀ ਵਾਪਸ ਲੈਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਫੈਸਲੇ ਵਿੱਚ ਕੋਈ ਤਰੁੱਟੀ ਨਜ਼ਰ ਨਹੀਂ ਆਉਂਦੀ। ਤਤਕਾਲ ਕੇਸ ਵਿੱਚ ਸੀ.ਬੀ.ਆਈ. ਨੇ ਇਸ ਸਹਿਮਤੀ ਨੂੰ ਵਾਪਸ ਲੈਣ ਦਾ ਗੰਭੀਰਤਾ ਨਾਲ ਵਿਰੋਧ ਨਹੀਂ ਕੀਤਾ। ਇੱਥੋਂ ਤੱਕ ਕੇ ਜਾਂਚ ਏਜੰਸੀ ਨੇ ਆਪਣਾ ਜਵਾਬ ਵਿੱਚ ਵੀ ਚੁੱਪ-ਚਪੀਤੇ ਦਰਜ ਕਰਵਾਇਆ ਕਿ ਮਾਮਲਾ ਜਾਂਚ ਅਧੀਨ ਹੈ ਅਤੇ ਉਸ ਵੱਲੋਂ ਜਾਂਚ ਵਾਪਸ ਲੈਣ ਦੇ ਨੋਟੀਫਿਕੇਸ਼ਨ ਦੀ ਪ੍ਰਮਾਣਿਕਤਾ ’ਤੇ ਕੋਈ ਸਵਾਲ ਨਹੀਂ ਉਠਾਇਆ ਗਿਆ। ਦੂਜੇ ਪਾਸੇ ਇਸ ਨੇ ਅਗਲੇਰੀ ਕਾਰਵਾਈ ਲਈ ਨੋਟੀਫਿਕੇਸ਼ਨ ਭਾਰਤ ਸਰਕਾਰ ਨੂੰ ਭੇਜ ਦਿੱਤੇ।

        ਮੁੱਖ ਮੰਤਰੀ ਨੇ ਦੱਸਿਆ ਕਿ ਅਦਾਲਤ ਵੱਲੋਂ ਸੀ.ਬੀ.ਆਈ. ਦੇ ਵਕੀਲ ਨੂੰ ਲਗਪਗ ਪਿਛਲੇ ਤਿੰਨ ਵਰਿਆਂ ਅਣਗਹਿਲੀ ਦੇ ਬਾਵਜੂਦ ਜਾਂਚ ਦੀ ਪ੍ਰਗਤੀ ਬਾਰੇ ਵਿਸ਼ੇਸ਼ ਤੌਰ ’ਤੇ ਸਵਾਲ ਪੁੱਛਿਆ ਤਾਂ ਕੋਈ ਸਪੱਸ਼ਟ ਜਵਾਬ ਸਾਹਮਣੇ ਨਹੀਂ ਆਇਆ।

        ਮੁੱਖ ਮੰਤਰੀ ਨੇ ਅਦਾਲਤ ਦਾ ਫੈਸਲਾ ਪੜਦਿਆਂ ਦੱਸਿਆ,‘‘ਕਿਸੇ ਵੀ ਵਕੀਲ ਨੇ ਇਹ ਦਰਸਾਉਣ ਲਈ ਕਿਸੇ ਵੀ ਫੈਸਲੇ ਦਾ ਹਵਾਲਾ ਨਹੀਂ ਦਿੱਤਾ ਕਿ ਸੂਬਾ ਪੁਲਿਸ ਤੋਂ ਸੀ.ਬੀ.ਆਈ. ਨੂੰ ਜਾਂਚ ਲਈ ਤਬਦੀਲ ਕੀਤੇ ਅਜਿਹੇ ਮਾਮਲਿਆਂ ਵਿੱਚ ਸਹਿਮਤੀ ਵਾਪਸ ਲੈਣ ਲਈ ਸੂਬਾ ਸਰਕਾਰ ’ਤੇ ਕੋਈ ਬੰਧਨ ਹੈ। ਇਸ ਤੋਂ ਇਲਾਵਾ ਸਹਿਮਤੀ ਵਾਪਸ ਲੈਣ ਕਰਕੇ ਪੜਤਾਲ ਇਕ ਜਾਂਚ ਏਜੰਸੀ ਵੱਲੋਂ ਜਾਰੀ ਰੱਖੀ ਜਾਵੇਗੀ ਨਾ ਕਿ ਅਸ਼ੰਕ ਤੌਰ ’ਤੇ ਦੋ ਏਜੰਸੀਆਂ ਵੱਲੋਂ ਰੱਖੀ ਜਾਵੇਗੀ। ਘਟਨਾਵਾਂ ਦੀ ਲੜੀ ਇਹ ਦਰਸਾਉਂਦੀ ਹੈ ਕਿ ਇਹ ਇਕ ਦੂਜੇ ਨਾਲ ਜੁੜੇ ਹੋਏ ਹਨ ਜਿਸ ਕਰਕੇ ਇਹ ਅਦਾਲਤ ਸੀ.ਬੀ.ਆਈ. ਤੋਂ ਜਾਂਚ ਵਾਪਸ ਲੈਣ ਜਾਂ ਨੋਟੀਫਿਕੇਸ਼ਨ ਰੱਦ ਕਰਨ ਬਾਰੇ ਸੂਬਾ ਸਰਕਾਰ ਦੇ ਫੈਸਲੇ ਵਿੱਚ ਦਖਲਅੰਦਾਜ਼ੀ ਦੀ ਲੋੜ ਮਹਿਸੂਸ ਨਹੀਂ ਕਰਦੀ।

        ਕੈਪਟਨ ਅਮਰਿੰਦਰ ਸਿੰਘ ਨੇ ਇਸ ਤੱਥ ਦਾ ਵੀ ਜ਼ਿਕਰ ਕੀਤਾ ਕਿ ਅਦਾਲਤ ਨੇ ਸੂਬਾ ਸਰਕਾਰ ਵੱਲੋਂ ਕਾਇਮ ਕੀਤੀ ਐਸ.ਆਈ.ਟੀ. ਨੂੰ ਜਾਂਚ ਨਾਲ ਨਜਿੱਠਣ ਲਈ ਸਮਰਥਵਾਨ ਦੱਸਿਆ। ਉਨਾਂ ਨੇ ਅਦਾਲਤ ਦੇ ਹਵਾਲੇ ਦਾ ਜ਼ਿਕਰ ਕਰਦਿਆਂ ਦੱਸਿਆ,‘‘ਇਸ ਅਦਾਲਤ ਨੂੰ ਕਾਨੂੰਨ ਸਿੱਟੇ ’ਤੇ ਪਹੰੁਚਣ ਦੇ ਉਦੇਸ਼ ਵਿੱਚ ਕੋਈ ਸੰਦੇਹ ਨਹੀਂ। ਐਸ.ਆਈ.ਟੀ. ਆਪਣੀ ਜਾਂਚ ਲਈ ਸਾਰੇ ਪੜਤਾਲੀਆ ਹੁਨਰ ਅਤੇ ਫੌਰੈਂਸਿਕ ਤਰੀਕਿਆਂ ਦੀ ਵਰਤੋਂ ਕਰੇਗੀ।’’

        ਮੁੱਖ ਮੰਤਰੀ ਨੇ ਸਦਨ ਵਿੱਚ ਇਨਾਂ ਤੱਥਾਂ ਤੇ ਹਾਲਾਤ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਇਹ ਹੋਰ ਵੀ ਸਪੱਸ਼ਟ ਹੈ ਕਿ ਬਰਗਾੜੀ ਕੇਸ ਵਿੱਚ ਕਲੋਜ਼ਰ ਰਿਪੋਰਟ ਦਾਇਰ ਕਰਨਾ ਗਲਤ ਅਤੇ ਨਿਆਂ ਦੇ ਹਿੱਤ ਵਿੱਚ ਨਹੀਂ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

by Ranjit Singh
November 14, 2026
0

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ...

Most Popular

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

by Ankit
4 weeks ago
0

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ — ਦੋਸ਼ੀ ਪੁਲਿਸ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 