ਰਾਜਪੁਰਾ ਤੋਂ ਮੁਹਾਲੀ ਰੇਲਵੇ ਲਾਈਨ ਪ੍ਰੋਜੈਕਟ ਨਾਲ ਸਬੰਧਤ ਮੁਹਾਲੀ ਦੇ ਇਕ ਨਿਵਾਸੀ ਦੇ ਸਵਾਲ ਦਾ ਦਿੱਤਾ ਉੱਤਰ
ਐਸ ਏ ਐਸ ਨਗਰ, 21 ਅਗਸਤ (ਸਤੀਸ਼ ਕੁਮਾਰ ਪੱਪੀ)-# ਆਸਕ ਕੈਪਟਨ ਦੇ 16ਵੇਂ ਅਡੀਸ਼ਨ ਵਿਚ, ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਵਲੋਂ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੇ ਕੁਨੈਕਸ਼ਨਾਂ ਦੇ 100% ਟੀਚੇ ਨੂੰ ਪ੍ਰਾਪਤ ਕਰਕੇ ਭਾਰਤ ਦੇ ਪਹਿਲੇ 9 ਜ਼ਿਲ੍ਹਿਆਂ ਵਿਚੋਂ ਇਕ ਬਣਨ ‘ਤੇ ਐਸ.ਏ.ਐਸ.ਨਗਰ ਜ਼ਿਲ੍ਹੇ ਨੂੰ ਵਧਾਈ ਦਿੱਤੀ ਗਈ।
ਮੁੱਖ ਮੰਤਰੀ ਨੇ ਰਾਜਪੁਰਾ ਤੋਂ ਮੁਹਾਲੀ ਰੇਲਵੇ ਲਾਈਨ ਪ੍ਰਾਜੈਕਟ ਸਬੰਧੀ ਮੁਹਾਲੀ ਦੇ ਵਸਨੀਕ ਹਰਮਨ ਵਿਰਕ ਦੇ ਪ੍ਰਸ਼ਨ ਦਾ ਜਵਾਬ ਦਿੱਤਾ ਅਤੇ ਦੱਸਿਆ ਕਿ ਰੇਲਵੇ ਦੀ ਨਵੀਂ ਨੀਤੀ ਅਨੁਸਾਰ ਸੂਬਾ ਸਰਕਾਰ ਨੂੰ ਰੇਲਵੇ ਲਾਈਨ ਲਈ ਜ਼ਮੀਨ ਦੇਣ ਦੇ ਨਾਲ ਨਾਲ ਪ੍ਰਾਜੈਕਟ ਦੀ ਲਾਗਤ ਦਾ 50% ਖਰਚ ਵੀ ਕਰਨਾ ਪਏਗਾ। ਇਹ ਰਕਮ ਤਕਰੀਬਨ 400 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਇਹ ਰੇਲਵੇ ਲਾਈਨ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਰਾਜਸਥਾਨ ਦੀਆਂ ਵੱਖ-ਵੱਖ ਥਾਵਾਂ ‘ਤੇ ਜਾਵੇਗੀ, ਜਿਸ ਨਾਲ ਇਹ ਇਕ ਅੰਤਰ-ਰਾਜੀ ਪ੍ਰਾਜੈਕਟ ਬਣ ਜਾਂਦਾ ਹੈ। ਇਸ ਲਈ ਰੇਲਵੇ ਮੰਤਰਾਲੇ ਨੂੰ ਇਸ ਪ੍ਰਾਜੈਕਟ ਦੀ ਸਮੀਖਿਆ ਕਰਨ ਅਤੇ ਉਸ ਅਨੁਸਾਰ ਯੋਜਨਾ ਬਣਾਉਣ ਲਈ ਸੂਚਿਤ ਕੀਤਾ ਗਿਆ ਹੈ।
ਉਨ੍ਹਾਂ ਸੂਬੇ ਦੇ ਹੋਰਨਾਂ ਹਿੱਸਿਆਂ ਤੋਂ ਲੋਕਾਂ ਦੁਆਰਾ ਪੁੱਛੇ ਝੋਨੇ ਦੇ ਸੀਜ਼ਨ ਦੀ ਖਰੀਦ, ਐਸਵਾਈਐਲ ਦਾ ਮੁੱਦਾ, ਖੇਤੀਬਾੜੀ ਆਰਡੀਨੈਂਸਾਂ ਅਤੇ ਹੋਰ ਕਈ ਮੁੱਦਿਆਂ ਨਾਲ ਸਬੰਧਤ ਸਵਾਲਾਂ ਦੇ ਜਵਾਬ ਵੀ ਦਿੱਤੇ।
ਇਸ ਤੋਂ ਪਹਿਲਾਂ ਲਾਈਵ ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਸੰਕਟ ਨੂੰ ਗੰਭੀਰਤਾ ਨਾਲ ਲੈਣ, ਮਾਸਕ ਪਹਿਨਣ, ਹੱਥ ਧੋਣ, ਸਮਾਜਕ ਦੂਰੀਆਂ ਦੀ ਪਾਲਣਾ ਕਰਨ ਅਤੇ ਮਾਮੂਲੀ ਜਿਹੇ ਲੱਛਣ ਹੋਣ ‘ਤੇ ਵੀ ਖੁਦ ਜਾਂਚ ਕਰਵਾਉਣ। ਉਹਨਾ ਕਿਹਾ ਕਿ ਟੈਸਟਿੰਗ ਅਤੇ ਸਮੇਂ ਸਿਰ ਇਲਾਜ ਬਹੁਤ ਮਹੱਤਵਪੂਰਨ ਹੈ ਅਤੇ ਲੱਛਣ ਪਾਏ ਜਾਣ ਦੇ 72 ਘੰਟਿਆਂ ਦੇ ਅੰਦਰ ਅੰਦਰ ਰਿਪੋਰਟ ਕਰਨ ਦਾ ਸੁਝਾਅ ਵੀ ਦਿੱਤਾ।
ਉਨ੍ਹਾਂ ਸਾਰਿਆਂ ਨੂੰ ਕੀਮਤੀ ਜਾਨਾਂ ਬਚਾਉਣ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਸਾਡੀ ਤਰਫੋਂ ਕੋਈ ਵੀ ਗੈਰ ਜ਼ਿੰਮੇਵਾਰਾਨਾ ਵਿਵਹਾਰ ਸਾਰੇ ਭਾਈਚਾਰੇ ਲਈ ਖਤਰਨਾਕ ਸਾਬਤ ਹੋ ਸਕਦਾ ਹੈ।
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ 2 ਪੀ.ਸੀ.ਐਸ. ਅਧਿਕਾਰੀ ਕੀਤੇ ਇੱਧਰੋਂ-ਉੱਧਰ ਚੰਡੀਗੜ੍ਹ, 05...