ਮੁੱਖ ਮੰਤਰੀ ਨੇ ਗੁਰਦਾਸਪੁਰ ਤੇ ਖਡੂਰ ਸਾਹਿਬ ਹਲਕਿਆਂ ਦੀ ਸੱਦੀ ਮੀਟਿੰਗ
ਚੰਡੀਗੜ੍ਹ 19 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕ ਸਭਾ ਹਲਕਾ ਖਡੂਰ ਸਾਹਿਬ ਅਤੇ ਗੁਰਦਾਸਪੁਰ ਦੇ ਆਗੂਆਂ ਦੀ ਮੀਟਿੰਗ ਸੱਦੀ ਹੈ। ਸੂਤਰਾਂ ਮੁਤਾਬਕ ਇਹ ਮੀਟਿੰਗ ਅੱਜ ਦੁਪਹਿਰ 3 ਵਜੇ ਮੁਖ ਮੰਤਰੀ ਦੇ ਚੰਡੀਗੜ੍ਹ ਨਿਵਾਸ ‘ਤੇ ਹੋ ਰਹੀ ਹੈ। ਇਸ ਮੀਟਿੰਗ ‘ਚ ਇਨ੍ਹਾਂ ਹਲਕਿਆਂ ਦੇ ਵਿਧਾਇਕ ਚੈਅਰਮੈਨ ਅਤੇ ਵੱਡੇ ਆਗੂ ਸ਼ਾਮਲ ਹੋਣਗੇ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਮੁਖ ਮੰਤਰੀ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਇਸਤੋਂ ਪਹਿਲਾਂ ਸੀਐਮ ਮਾਨ ਸਾਰੇ ਜੇਤੂ ਐਮਪੀ ਅਤੇ ਵਿਧਾਇਕਾਂ ਨਾਲ ਮੀਟਿੰਗ ਕਰ ਚੁੱਕੇ ਹਨ। ਮੁਖ ਮੰਤਰੀ ਦੇ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਮੁਖੀਆਂ ਨਾਲ ਵੀ ਮੀਟਿੰਗ ਕੀਤੀ ਹੈ। ਪਾਰਟੀ ਨੇ ਗਰਾਫ ਨੂੰ ਹੋਰ ਉੱਪਰ ਚੁੱਕਣ ਲਈ ਸੀਐਮ ਮਾਨ ਕੋਈ ਕਸਰ ਨਹੀਂ ਛੱਡ ਰਹੇ।