• Latest
  • Trending
ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦਾ ਵਾਰ-ਵਾਰ ਗੁਨਾਹ ਕਰਨ ਵਾਲਿਆਂ ਦੀ ਇਤਹਿਆਦੀ ਹਿਰਾਸਤ ਦਾ ਪ੍ਰਸਤਾਵ ਰੱਖਿਆ

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦਾ ਵਾਰ-ਵਾਰ ਗੁਨਾਹ ਕਰਨ ਵਾਲਿਆਂ ਦੀ ਇਤਹਿਆਦੀ ਹਿਰਾਸਤ ਦਾ ਪ੍ਰਸਤਾਵ ਰੱਖਿਆ

7 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

22 minutes ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

29 minutes ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

34 minutes ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

38 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

42 minutes ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

46 minutes ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

2 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

11 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

11 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

12 hours ago
Hindi News
English News
Saturday, November 14, 2026
No Result
View All Result
20 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦਾ ਵਾਰ-ਵਾਰ ਗੁਨਾਹ ਕਰਨ ਵਾਲਿਆਂ ਦੀ ਇਤਹਿਆਦੀ ਹਿਰਾਸਤ ਦਾ ਪ੍ਰਸਤਾਵ ਰੱਖਿਆ

July 11, 2019
in ਪੰਜਾਬ
ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦਾ ਵਾਰ-ਵਾਰ ਗੁਨਾਹ ਕਰਨ ਵਾਲਿਆਂ ਦੀ ਇਤਹਿਆਦੀ ਹਿਰਾਸਤ ਦਾ ਪ੍ਰਸਤਾਵ ਰੱਖਿਆ

•        ਮਾਮਲਿਆਂ ਦੀ ਛੇਤੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ ਦਾ ਸੁਝਾਅ ਰੱਖਿਆ
•        ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ ਵਿੱਚ ਤਾਇਨਾਤ ਐਨ.ਸੀ.ਬੀ. ਦੀਆਂ ਅੱਠ ਟੀਮਾਂ ਨੂੰ ਪੂਰਾ ਸਹਿਯੋਗ ਮਿਲੇਗਾ
•        ਹੋਰਨਾਂ ਸੂਬਿਆਂ ਨਾਲ ਤਾਲਮੇਲ ਵਧਾਉਣ ਲਈ ਆਖਿਆ
ਚੰਡੀਗੜ•, 26 ਜੂਨ-        ਨਸ਼ਿਆਂ ਵਿਰੁੱਧ ਸੂਬਾ ਸਰਕਾਰ ਵੱਲੋਂ ਵਿੱਢੀ ਜੰਗ ਨੂੰ ਹੋਰ ਤਿੱਖੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਸ਼ਾ ਤਸਕਰੀ ਵਿੱਚ ਵਾਰ-ਵਾਰ ਗੁਨਾਹ ਕਰਨ ਵਾਲਿਆਂ ਦੀ ਇਤਹਿਆਦੀ ਹਿਰਾਸਤ ਦਾ ਪ੍ਰਸਤਾਵ ਪੇਸ਼ ਕੀਤਾ। ਇਹ ਪ੍ਰਸਤਾਵ ਪੰਜਾਬ ਪੁਲਿਸ ਵੱਲੋਂ ਅਜਿਹੇ ਲਗਪਗ 200 ਅਪਰਾਧੀਆਂ ਦੀ ਕੀਤੀ ਸ਼ਨਾਖਤ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਪੇਸ਼ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਐਨ.ਡੀ.ਪੀ.ਐਸ ਐਕਟ ਅਜਿਹੇ ਅਪਰਾਧੀਆਂ ਲਈ ਇਤਹਿਆਦੀ ਹਿਰਾਸਤ ਮੁਹੱਈਆ ਕਰਵਾਉਂਦਾ ਹੈ ਅਤੇ ਇਸ ਦੇ ਨਾਲ ਹੀ ਉਨ•ਾਂ ਨੇ ਐਨ.ਡੀ.ਪੀ.ਐਸ. ਤਹਿਤ ਅਪਰਾਧੀਆਂ ਲਈ ਤੇਜ਼ ਸੁਣਵਾਈ ਵਾਸਤੇ ਫਾਸਟ ਟਰੈਕ ਅਦਾਲਤਾਂ ਦਾ ਵੀ ਸੁਝਾਅ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਫਾਸਟ ਟਰੈਕ ਅਦਾਲਤਾਂ ਨੂੰ ਛੇਤੀ ਤੋਂ ਛੇਤੀ ਚਾਲੂ ਕਰਨ ਦਾ ਮਾਮਲਾ ਉਹ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਕੋਲ ਉਠਾਉਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ•ਾ ਪੁਲਿਸ ਮੁਖੀਆਂ ਨਾਲ ਨਸ਼ਿਆਂ ਦੇ ਖਾਤਮੇ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਭਵਿੱਖ ਦੀ ਰਣਨੀਤੀ ‘ਤੇ ਵੀ ਵਿਚਾਰਾਂ ਕੀਤੀਆਂ। ਇਹ ਵੀਡਿਓ ਕਾਨਫਰੈਂਸ ਮੁੱਖ ਮੰਤਰੀ ਦੀ ਅਗਵਾਈ ਵਿੱਚ ਨਸ਼ਿਆਂ ਦੀ ਅਲਾਮਤ ਵਿਰੁੱਧ ਵਿਆਪਕ ਕਾਰਜ ਯੋਜਨਾ ਬਾਰੇ ਗਠਿਤ ਕੀਤੇ ਸਲਾਹਕਾਰੀ ਗਰੁੱਪ ਦੀ ਮੀਟਿੰਗ ਤੋਂ ਬਾਅਦ ਕੀਤੀ ਗਈ।
ਮੁੱਖ ਮੰਤਰੀ ਨੇ ਕਿਹਾ ਕਿ ਨਾਰਕੋਟਿਕ ਕੰਟਰੋਲ ਬਿਓਰੋ (ਐਨ.ਸੀ.ਬੀ.) ਵੱਲੋਂ ਪੰਜਾਬ ਦੇ ਸਰਹੱਦੀ ਇਲਾਕਿਆਂ ਦੀ ਨਿਸ਼ਾਨਦੇਹੀ ਕਰਨ ਵਾਸਤੇ ਤਾਇਨਾਤ ਕੀਤੀਆਂ ਅੱਠ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਤੋਂ ਇਲਾਵਾ ਖਿੱਤੇ ਵਿੱਚ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੂਰਾ ਤਾਲਮੇਲ ਕੀਤਾ ਜਾਵੇਗਾ। ਇਸ ਮੌਕੇ ਇਸ ਮੀਟਿੰਗ ਵਿੱਚ ਹਾਜ਼ਰ ਐਨ.ਸੀ.ਬੀ ਦੇ ਡਿਪਟੀ ਡਾਇਰੈਕਟਰ ਜਨਰਲ ਐਸ.ਕੇ ਝਾਅ ਨੇ ਦੱਸਿਆ ਕਿ ਉਨ•ਾਂ ਸਮੇਤ 25 ਅਧਿਕਾਰੀ ਪੰਜਾਬ ਵਿੱਚ ਤਾਇਨਾਤ ਕੀਤੇ ਗਏ ਹਨ ਜੋ ਜੰਮੂ-ਕਸ਼ਮੀਰ ਅਤੇ ਗੁਜਰਾਤ ਵਰਗੇ ਹੋਰਨਾਂ ਸੂਬਿਆਂ ਨਾਲ ਤਾਲਮੇਲ ਨੂੰ ਹੋਰ ਮਜ਼ਬੂਤ ਬਣਾਉਣਗੇ ਕਿਉਂ ਜੋ ਇਹ ਸੂਬੇ ਪੰਜਾਬ ਵਿੱਚ ਨਸ਼ਿਆਂ ਦੀਆਂ ਖੇਪਾਂ ਵਿੱਚ ਵੱਡੇ ਸਬੂਤ ਵਜੋਂ ਉਭਰੇ ਹਨ। ਸ੍ਰੀ ਝਾਅ ਨੇ ਨਸ਼ਾ ਤਸਕਰੀ ਨੂੰ ਰੋਕਣ ਲਈ ਪੈਸਿਆਂ ਦੇ ਲੈਣ-ਦੇਣ ਦੀ ਪੁਣ-ਛਾਣ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ•ਾਂ ਨੇ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਲਈ ਸੂਬਾ ਸਰਕਾਰ ਵੱਲੋਂ ਰੋਕਥਾਮ ਅਤੇ ਮੁੜ ਵਸੇਬੇ ਲਈ ਚੁੱਕੇ ਕਦਮਾਂ ਦੀ ਸ਼ਲਾਘਾ ਕੀਤੀ।
ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੀਟਿੰਗ ਵਿੱਚ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕੌਮੀ ਡਰੱਗ ਨੀਤੀ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਦਾ ਕੇਂਦਰ ਸਰਕਾਰ ਵੱਲੋਂ ਹਾਂ-ਪੱਖੀ ਹੁੰਗਾਰਾ ਆਇਆ ਹੈ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਵਿੱਚ ਹੋਰ ਵਧੇਰੇ ਤਾਲਮੇਲ ਕਰਨ ਲਈ ਆਪਣੇ ਅਧਿਕਾਰੀਆਂ ਨੂੰ ਹੁਕਮ ਵੀ ਦਿੱਤੇ ਹਨ। ਡੀ.ਜੀ.ਪੀ ਨੇ ਦੱਸਿਆ ਕਿ ਨਾਰਕੋਟਿਕ ਬਿਓਰੋ ਨੇ ਮੁਲਕ ਦੇ ਦੂਜਿਆਂ ਸੂਬਿਆਂ ਤੋਂ ਲਗਭਗ ਦੋ ਦਰਜਨ ਅਧਿਕਾਰੀ ਬੁਲਾ ਕੇ ਪੰਜਾਬ ਵਿੱਚ ਤਾਇਨਾਤ ਕਰ ਦਿੱਤੇ ਹਨ ਤਾਂ ਜੋ ਸਰਹੱਦੀ ਸੂਬੇ ਵਿੱਚ ਨਸ਼ਾ ਵਿਰੋਧੀ ਜੰਗ ਨੂੰ ਹੋਰ ਅੱਗੇ ਲਿਜਾਇਆ ਜਾ ਸਕੇ।
ਇਕ ਮੌਕੇ ਇਹ ਵੀ ਐਲਾਨ ਕੀਤਾ ਗਿਆ ਕਿ ਪੰਜਾਬ ਵੱਲੋਂ ਗੁਆਂਢੀ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਦੀ ਮੇਜ਼ਬਾਨੀ ਕੀਤੀ ਜਾਵੇਗੀ ਤਾਂ ਕਿ ਇਨ•ਾਂ ਸੂਬਿਆਂ ਦਰਮਿਆਨ ਨਸ਼ੇ ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਕਾਰਗਰ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਪ੍ਰਭਾਵੀ ਤਾਲਮੇਲ ਕਾਇਮ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਾਜਿਸ਼ਾਂ ਘੜਨ ਵਿੱਚ ਪੁਲੀਸ ਸਮੇਤ ਸ਼ਾਮਲ ਸਰਕਾਰੀ ਅਧਿਕਾਰੀਆਂ ਨਾਲ ਕਿਸੇ ਤਰ•ਾਂ ਦਾ ਲਿਹਾਜ਼ ਨਾ ਵਰਤਣ ਬਾਰੇ ਆਪਣੀ ਸਰਕਾਰ ਦੀ ਵਚਨਬੱਧਤਾ ਜ਼ਾਹਰ ਕੀਤੀ। ਨਸ਼ਾ ਤਸਕਰਾਂ ਅਤੇ ਸਮਗਲਰਾਂ ਦੀ ਪੁਲੀਸ ਅਧਿਕਾਰੀਆਂ ਨਾਲ ਮਿਲੀਭੁਗਤ ਹੋਣ ਦੀਆਂ ਸ਼ਿਕਾਇਤਾਂ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਪੁਲੀਸ ਦੀਆਂ ਤਾਇਨਾਤੀਆਂ ਅਤੇ ਤਬਾਦਲਿਆਂ ਬਾਰੇ ਵਿਆਪਕ ਨੀਤੀ ਲਿਆਉਣ ਦੇ ਹੁਕਮ ਦਿੱਤੇ ਤਾਂ ਕਿ ਪੁਲਿਸ ਅਤੇ ਨਸ਼ੇ ਦੇ ਅਪਰਾਧੀਆਂ ਦੇ ਦਰਮਿਆਨ ਗੱਠਜੋੜ ਨੂੰ ਤੋੜਿਆ ਜਾ ਸਕੇ।
ਮੁੱਖ ਮੰਤਰੀ ਨੇ ਸਿਸਟਮ ‘ਚ ਸ਼ਾਮਲ ਕਾਲੀਆਂ ਭੇਡਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਆਖਿਆ ਕਿ ਜਿਹੜਾ ਵੀ ਇਸ ਵਿੱਚ ਸ਼ਾਮਲ ਹੋਇਆ, ਉਹ ਆਪਣੀ ਬਰਖਾਸਤਗੀ ਜਾਂ ਜਬਰਨ ਸੇਵਾ-ਮੁਕਤੀ ਲਈ ਜ਼ਿੰਮੇਵਾਰ ਹੋਵੇਗਾ। ਉਨ•ਾਂ ਕਿਹਾ ਕਿ ਜਿੱਥੇ ਵੀ ਅਜਿਹੇ ਲੋਕਾਂ ਦੀ ਸ਼ਮੂਲੀਅਤ ਪਾਈ ਗਈ ਜਾਂ ਹੋਰ ਗਲਤ ਕੰਮ ਸਾਹਮਣੇ ਆਏ ਤਾਂ ਇਨ•ਾਂ ਖਿਲਾਫ਼ ਐਨ.ਡੀ.ਪੀ.ਐਸ. ਐਕਟ (ਉਕਸਾਹਟ) ਦੀ ਉਪ ਧਾਰਾ 29 ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਅਪਰਾਧਿਕ ਕੇਸ ਦਰਜ ਹੋਣਗੇ।
ਨਸ਼ਿਆਂ ਦੇ ਮੁੱਦੇ ‘ਤੇ ਸਖ਼ਤ ਰੁਖ ਅਖ਼ਤਿਆਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਨੂੰ ਹੁਣ ਮਿਸ਼ਨ ਦੇ ਆਧਾਰ ‘ਤੇ ਚਲਾਇਆ ਜਾਵੇਗਾ ਅਤੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ•ਾ ਪੁਲੀਸ ਮੁਖੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਨਸ਼ਾ ਵਿਰੋਧੀ ਮੁਹਿੰਮ ਵਿੱਚ ਨਿਭਾਈ ਕਾਰਗੁਜ਼ਾਰੀ ‘ਤੇ ਨਿਰਭਰ ਹੋਣਗੀਆਂ ਅਤੇ ਹਰ ਤਿਮਾਹੀ ਇਸ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡੀ.ਐਸ.ਪੀ. ਜਾਂ ਐਸ.ਐਚ.ਓ. ਦੇ ਸਬੰਧਤ ਇਲਾਕਿਆਂ ਵਿੱਚ ਨਸ਼ਿਆਂ ਨਾਲ ਜੁੜੇ ਕਿਸੇ ਵੀ ਅਪਰਾਧ ਲਈ ਇਨ•ਾਂ ਅਧਿਕਾਰੀਆਂ ਨੂੰ ਵੀ ਜਵਾਬਦੇਹ ਬਣਾਇਆ ਜਾਵੇਗਾ ਅਤੇ ਸਬੰਧਤ ਰੇਂਜਾਂ ਦੇ ਆਈ.ਜੀ./ਡੀ.ਆਈ.ਜੀ. ਇਸ ਦਾ ਮਹੀਨਾਵਾਰ ਪ੍ਰਗਤੀ ਦਾ ਜਾਇਜ਼ਾ ਲੈਣਗੇ। ਮੁੱਖ ਮੰਤਰੀ ਨੇ ਕਾਰਗੁਜ਼ਾਰੀ ਦਿਖਾਉਣ ਵਿੱਚ ਨਾਕਾਮ ਰਹਿਣ ਵਾਲੇ ਡੀ.ਐਸ.ਪੀਜ਼. ਅਤੇ ਐਸ.ਐਚ.ਓਜ਼ ਨੂੰ ਚਲਦਾ ਕਰਨ ਦੇ ਹੁਕਮ ਦਿੱਤੇ।
ਮੁੱਖ ਮੰਤਰੀ ਨੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ•ਾ ਪੁਲਿਸ ਮੁਖੀਆਂ ਨੂੰ ਨਸ਼ਾ ਪ੍ਰਭਾਵਿਤ ਪਿੰਡਾਂ ਅਤੇ ਵਾਰਡਾਂ ਦੀ ਸ਼ਨਾਖ਼ਤ ਕਰਨ ਅਤੇ ਸ਼ਨਾਖ਼ਤ ਕੀਤੇ ਜਾ ਚੁੱਕੇ ਨਸ਼ਾ ਸਮਗਲਰਾਂ ਅਤੇ ਤਸਕਰਾਂ ਦੀ ਸੂਚੀ ਤਿਆਰ ਕਰਨ ਦੇ ਹੁਕਮ ਦਿੱਤੇ। ਉਨ•ਾਂ ਨੇ ਵੱਡੀਆਂ ਮੱਛੀਆਂ ਤੱਕ ਪਹੁੰਚਣ ਲਈ ਇਸ ਨਾਲ ਜੁੜੀਆਂ ਅਹਿਮ ਕੜੀਆਂ ਦੀਆਂ ਪਰਤਾਂ ਖੋਲ•ਣ ਲਈ ਹੋਰ ਡੂੰਘਾਈ ‘ਚ ਜਾਂਚ ਕਰਨ ਦੇ ਹੁਕਮ ਦਿੱਤੇ।
ਮੁੱਖ ਮੰਤਰੀ ਨੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ•ਾਂ ਨੂੰ ਜ਼ਿਲ•ਾ ਮਿਸ਼ਨ ਟੀਮਾਂ ਅਤੇ ਸਬ-ਡਵੀਜ਼ਨਲ ਮਿਸ਼ਨ ਟੀਮਾਂ ਦੀਆਂ ਨਿਰੰਤਰ ਮੀਟਿੰਗਾਂ ਕਰਨ ਦੇ ਹੁਕਮ ਦਿੱਤੇ ਤਾਂ ਕਿ ਡੈਪੋ ਅਤੇ ਸੀਨੀਅਰ ਬੱਡੀਜ਼ ਦੀ ਸਿਖਲਾਈ ਨੂੰ ਮਜ਼ਬੂਤ ਬਣਾਉਣ ਤੋਂ ਇਲਾਵਾ ਨਸ਼ਿਆਂ ‘ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਸਕੇ। ਉਨ•ਾਂ ਨੇ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਪ੍ਰੋਗਰਾਮਾਂ ਦੀ ਸਿੱਧੇ ਤੌਰ ‘ਤੇ ਨਿਗਰਾਨੀ ਕਰਨ ਦੇ ਵੀ ਹੁਕਮ ਦਿੱਤੇ ਅਤੇ ਇਸ ਦੇ ਨਾਲ ਹੀ ਗੈਰ-ਸਰਕਾਰੀ ਸੰਸਥਾਵਾਂ ਨਾਲ ਵੀ ਸੰਪਰਕ ਬਣਾਉਣ ਲਈ ਆਖਿਆ।
ਕੈਪਟਨ ਅਮਰਿੰਦਰ ਸਿੰਘ ਨੇ ਨਸ਼ੇ ਦੇ ਸਮਗਲਰਾਂ ਅਤੇ ਵੱਡੀਆਂ ਮੱਛੀਆਂ ਵਿਰੁੱਧ ਨਕੇਲ ਕੱਸਣ ਲਈ ਐਨ.ਸੀ.ਬੀ., ਬੀ.ਐਸ.ਐਫ. ਅਤੇ ਹੋਰ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਵਧਾਉਣ ਅਤੇ ਸਾਂਝੀ ਕਾਰਵਾਈ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ•ਾਂ ਨੇ ਪੀ.ਆਈ.ਟੀ., ਐਨ.ਡੀ.ਪੀ.ਐਸ. ਐਕਟ ਦੀ ਉਪ ਧਾਰਾ 3 ਤਹਿਤ ਵੱਡੇ ਨਸ਼ਾ ਸਮਗਲਰਾਂ ਅਤੇ ਤਸਕਰਾਂ ਦੀ ਹਿਰਾਸਤ ਦਾ ਪ੍ਰਸਤਾਵ ਤਿਆਰ ਕਰਨ ਦੇ ਹੁਕਮ ਦਿੱਤੇ ਅਤੇ ਇਸ ਦੇ ਨਾਲ ਹੀ 181 ਪੁਲੀਸ ਹੈਲਪਲਾਈਨ ਨੰਬਰ ਨੂੰ ਹੋਰ ਸਰਗਰਮ ਬਣਾਉਣ ਲਈ ਵੀ ਆਖਿਆ ਤਾਂ ਕਿ ਆਮ ਲੋਕ ਨਸ਼ਿਆਂ ਬਾਰੇ ਸੂਹ ਦੇ ਸਕਣ।
ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਸਰਕਾਰ ਵੱਲੋਂ ਇਨਾਮ ਦੇਣ ਦੀ ਸਕੀਮ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਜਿਸ ਤਹਿਤ ਨਸ਼ਿਆਂ ਵਿਰੁੱਧ ਲੜਾਈ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਲਾਭ ਦਿੱਤੇ ਜਾਣਗੇ। ਇਸੇ ਤਰ•ਾਂ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਦੇ ਨਾਲ-ਨਾਲ ਨਾਗਰਿਕਾਂ ਨੂੰ ਵੀ ਇਸ ਸਕੀਮ ਤਹਿਤ ਢੁੱਕਵਾਂ ਇਨਾਮ ਦਿੱਤਾ ਜਾਵੇਗਾ।
ਮੀਟਿੰਗ ਵਿੱਚ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ, ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ਼ ਸਿੰਘ ਚੀਮਾ, ਅੰਮ੍ਰਿਤਸਰ ਤੋਂ ਵਿਧਾਇਕ ਡਾ. ਰਾਜਕੁਮਾਰ ਵੇਰਕਾ, ਫਾਜ਼ਿਲਕਾ ਤੋਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਭੋਆ ਤੋਂ ਵਿਧਾਇਕ ਜੋਗਿੰਦਰ ਪਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਗ੍ਰਹਿ ਐਨ.ਐਸ. ਕਲਸੀ, ਵਧੀਕ ਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਸਤੀਸ਼ ਚੰਦਰਾ, ਡੀ.ਜੀ.ਪੀ. ਦਿਨਕਰ ਗੁਪਤਾ, ਏ.ਡੀ.ਜੀ.ਪੀ./ਐਸ.ਟੀ.ਐਫ. ਗੁਰਪ੍ਰੀਤ ਕੌਰ ਦਿਓ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਸੀਮਾ ਜੈਨ, ਸਕੱਤਰ ਗ੍ਰਹਿ ਕੁਮਾਰ ਰਾਹੁਲ ਅਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਹਾਜ਼ਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
November 14, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

Most Popular

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

by Navjot
4 weeks ago
0

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ  ਨਵੀਂ ਦਿੱਲੀ, 19 ਅਕਤੂਬਰ (ਵਿਸ਼ਵ ਵਾਰਤਾ) - ਭਾਰਤੀ ਜਨਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 