ਮੁੱਖ ਮੰਤਰੀ ਨੇ ਪੰਜਾਬ ਮੰਤਰੀ ਮੰਡਲ ਦੀ ਮੁੜ ਸੱਦੀ ਮੀਟਿੰਗ
ਮੁੱਖ ਸਕੱਤਰ ਨੇ ਦਿੱਤੀ ਜਾਣਕਾਰੀ
ਕੋਵਿਡ ਸਮੀਖਿਆ ਤੋਂ ਇਲਾਵਾ ਹੋਰ ਮਸਲੇ ਵੀ ਵਿਚਾਰੇ ਜਾਣਗੇ
ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਮੀਟਿੰਗ

ਚੰਡੀਗੜ੍ਹ, 26ਅਪ੍ਰੈਲ(ਵਿਸ਼ਵ ਵਾਰਤਾ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਮੰਤਰੀ ਮੰਡਲ ਦੀ ਮੁੜ ਇੱਕ ਅਹਿਮ ਮੀਟਿੰਗ ਸੱਦ ਲਈ ਹੈ। ਇਹ ਜਾਣਕਾਰੀ ਮੁੱਖ ਸਕੱਤਰ ਦੁਆਰਾ ਦਿੱਤੀ ਗਈ ਹੈ। ਇਸ ਮੀਟਿੰਗ ਵਿੱਚ ਕੋਵਿਡ ਸਮੀਖਿਆ ਦੇ ਨਾਲ- ਨਾਲ ਹੋਰ ਅਹਿਮ ਮਸਲਿਆਂ ਤੇ ਵੀ ਵਿਚਾਰ ਚਰਚਾ ਹੋਵੇਗੀ। ਇਹ ਮੀਟਿੰਗ 28ਅਪ੍ਰੈਲ ਨੂੰ ਸ਼ਾਮ 4:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰਿਏ ਹੋਵੇਗੀ।























