ਮੁੱਖ ਮੰਤਰੀ ਨੇ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰ ਕੇ ਇਕ ਹੋਰ ਚੋਣ ਵਾਅਦਾ ਪੂਰਾ ਕੀਤਾ
ਹੁਣ ਤੱਕ ਵੱਡੇ ਬਿਜਲੀ ਬਿੱਲ ਭਰਨ ਲਈ ਮਜਬੂਰ ਲੋਕਾਂ ਨੂੰ ਮਿਲੀ ਰਾਹਤ
ਚੰਡੀਗੜ, 2 ਜੁਲਾਈ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤਾ ਇਕ ਹੋਰ ਚੋਣ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜ ਦੇ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਮੁਹੱਈਆ ਕਰਨ ਦਾ ਐਲਾਨ ਕੀਤਾ।
ਇੱਥੇ ਸ਼ੁੱਕਰਵਾਰ ਨੂੰ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 300 ਯੂਨਿਟ ਤੱਕ ਮੁਫ਼ਤ ਬਿਜਲੀ ਮੁਹੱਈਆ ਕਰਨ ਦੀ ਗਰੰਟੀ ਦੀ ਸ਼ੁਰੂਆਤ ਅੱਜ 1 ਜੁਲਾਈ 2022 ਤੋਂ ਹੋ ਰਹੀ ਹੈ। ਉਨਾਂ ਕਿਹਾ ਕਿ ਇਸ ਦਾ ਮਤਲਬ ਲੋਕਾਂ ਨੂੰ ਹੁਣ ਤੋਂ ਬਿਜਲੀ ਮੁਫ਼ਤ ਮਿਲੇਗੀ ਕਿਉਕਿ ਉਨਾਂ ਦੇ ਬਿਜਲੀ ਦੇ ਬਿੱਲ ਹੁਣ ਜ਼ੀਰੋ ਆਉਣਗੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬੇ ਦੇ ਆਮ ਲੋਕਾਂ ਨੂੰ ਇਕ ਹੋਰ ਵੱਡੀ ਰਾਹਤ ਵਿੱਚ 31 ਦਸੰਬਰ 2021 ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਹਨ।
ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਇਹ ਸੂਬੇ ਦੇ ਲੋਕਾਂ ਲਈ ਵੱਡੀ ਰਾਹਤ ਹੈ, ਜਿਨਾਂ ਨੂੰ ਹੁਣ ਤੱਕ ਵੱਡੇ ਬਿਜਲੀ ਭਰਨ ਲਈ ਚੋਖੀ ਰਕਮ ਖਰਚਣੀ ਪੈਂਦੀ ਸੀ। ਉਨਾਂ ਕਿਹਾ ਕਿ ਹੁਣ ਤੋਂ ਸਾਰੇ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਮਿਲੇਗੀ, ਜਿਸ ਨਾਲ ਆਮ ਆਦਮੀ ਦੀਆਂ ਦਿੱਕਤਾਂ ਘਟਣਗੀਆਂ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਦਿੱਤੀ ਹਰੇਕ ਗਰੰਟੀ ਨੂੰ ਪੂਰਾ ਕਰਨ ਲਈ ਤਤਪਰ ਹੈ।
ਵਿਰੋਧੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਚੋਣਾਂ ਦੌਰਾਨ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਪਰ ਇਹ ਵਾਅਦੇ ਉਨਾਂ ਸਰਕਾਰਾਂ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕਦੇ ਪੂਰੇ ਨਹੀਂ ਕੀਤੇ। ਦੂਜੇ ਪਾਸੇ ਉਨਾਂ ਦੀ ਸਰਕਾਰ ਹਰੇਕ ਲੰਘਦੇ ਦਿਨ ਨਾਲ ਇਕ ਤੋਂ ਬਾਅਦ ਇਕ ਗਰੰਟੀ ਪੂਰੀ ਕਰ ਕੇ ਨਵੀਂ ਮਿਸਾਲ ਕਾਇਮ ਕਰ ਰਹੀ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਦਿ੍ਰੜ ਸੰਕਲਪ ਹੈ।
———–
ਵਿਜੀਲੈਂਸ ਬਿਊਰੋ ਪੰਜਾਬ
ਵਿਜੀਲੈਂਸ ਬਿਊਰੋ ਨੇ ਪੰਚਾਇਤ ਸਕੱਤਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਚੰਡੀਗੜ, 1 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸਮਾਜ ਵਿਚ ਭਿ੍ਰਸ਼ਟਾਚਾਰ ਨੂੰ ਠੱਲ ਪਾਉਣ ਦੇ ਉਦੇਸ਼ ਨਾਲ ਅੱਜ ਜ਼ਿਲਾ ਹੁਸ਼ਿਆਰਪੁਰ ਦੇ ਬਲਾਕ ਤਲਵਾੜਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਨਿਲ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਿਊਰੋ ਨੇ ਸੂਬੇ ਦੇ ਸਰਕਾਰੀ ਦਫਤਰਾਂ ਅਤੇ ਆਮ ਜਨ ਜੀਵਨ ਵਿਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਮੁਹਿੰਮ ਵਿੱਢੀ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਬਲਾਕ ਤਲਵਾੜਾ ਦੇ ਪਿੰਡ ਚੰਗਰਵਾਂ ਦੀ ਸਰਪੰਚ ਅਤੇ ਸ਼ਿਕਾਇਤਕਰਤਾ ਸੁਸ਼ਮਾ ਦੇਵੀ ਦੀ ਸ਼ਿਕਾਇਤ ’ਤੇ ਬੀ.ਡੀ.ਪੀ.ਓ ਦਫਤਰ ਤਲਵਾੜਾ, ਹੁਸ਼ਿਆਰਪੁਰ ਅਧੀਨ ਪੈਂਦੇ ਪਿੰਡ ਚੰਗਰਵਾਂ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਨਿਲ ਕੁਮਾਰ ਨੂੰ ਰਿਸ਼ਵਤ ਲੈਣ ਦੇ ਦੋਸ਼ ਤਹਿਤ ਗਿ੍ਰਫਤਾਰ ਕੀਤਾ ਹੈ।
ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਓਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਕਥਿਤ ਦੋਸ਼ੀ ਪੰਚਾਇਤ ਸਕੱਤਰ ਅਨਿਲ ਕੁਮਾਰ ਗ੍ਰਾਮ ਪੰਚਾਇਤ ਫੰਡਾਂ ਦੇ ਆਡਿਟ ਦੇ ਨਾਂ ‘ਤੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਜਿਸ ਦਾ ਨਿਪਟਾਰਾ ਆਡਿਟ ਟੀਮ ਵਲੋਂ ਪਹਿਲਾਂ ਹੀ ਕੀਤਾ ਜਾ ਚੁੱਕਾ ਸੀ। ਉਕਤ ਦੋਸ਼ੀ ਪੰਚਾਇਤ ਨੂੰ ਇਹ ਕਹਿ ਕੇ ਧਮਕਾ ਰਿਹਾ ਸੀ ਕਿ ਜੇ ਰਿਸ਼ਵਤ ਦੀ ਰਕਮ ਨਾ ਦਿੱਤੀ ਗਈ ਤਾਂ ਆਡੀਟਰਾਂ ਵੱਲੋਂ ਫੰਡਾਂ ਦੀ ਵਰਤੋਂ ਸਬੰਧੀ ਦੋਸ਼ਪੂਰਨ ਅਤੇ ਗਲ਼ਤ ਰਿਪੋਰਟ ਪੇਸ਼ ਕਰ ਦਿੱਤੀ ਜਾਵੇਗੀ।
ਤੱਥਾਂ ਦੀ ਘੋਖ ਪੜਤਾਲ ਤੋਂ ਬਾਅਦ ਵਿਜੀਲੈਂਸ ਟੀਮ ਹਰਕਤ ਵਿੱਚ ਆਈ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਤੇ ਉਸ ਕੋਲੋਂ ਰਿਸ਼ਵਤ ਦੇ ਪੈਸੇ ਵੀ ਮੌਕੇ ਤੇ ਹੀ ਬਰਾਮਦ ਕੀਤੇ ਗਏ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਐਫ.ਆਈ.ਆਰ ਨੰਬਰ 10, ਮਿਤੀ 01-07-2022 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।