• Latest
  • Trending
ਮੁੱਖ ਮੰਤਰੀ ਨੇ 60 ਕਰੋੜ ਦੀ ਲਾਗਤ ਦੇ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ

ਮੁੱਖ ਮੰਤਰੀ ਨੇ 60 ਕਰੋੜ ਦੀ ਲਾਗਤ ਦੇ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ

5 years ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

13 minutes ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

42 minutes ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

1 hour ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

2 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

2 hours ago
Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

2 hours ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ 60 ਕਰੋੜ ਦੀ ਲਾਗਤ ਦੇ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ

October 15, 2021
in ਸਿਆਸੀ, ਖਬਰਾਂ, ਪੰਜਾਬ
ਮੁੱਖ ਮੰਤਰੀ ਨੇ 60 ਕਰੋੜ ਦੀ ਲਾਗਤ ਦੇ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ

ਲੋਕਾਂ ਦੀ ਚੰਗੀ ਸਿਹਤ ਲਈ ਸੂਬੇ ਭਰ ਵਿਚ ਪਾਰਕ ਬਣਾਉਣ ਦਾ ਕੀਤਾ ਐਲਾਨ

ਰਾਜ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਦਿੱਤੀਆਂ ਸ਼ੁੱਭ ਕਾਮਨਾਵਾਂ

ਸ਼ਹੀਦ ਸੰਦੀਪ ਸਿੰਘ ਚੌਂਕ ਲੋਕ ਅਰਪਿਤ
ਚਿਰਸਥਾਈ ਸ਼ਹਿਰੀ ਵਿਕਾਸ ਨੂੰ ਦੱਸਿਆ ਤਰਜ਼ੀਹ

ਮੁੱਖ ਮੰਤਰੀ ਵਲੋਂ ਬਿਜਲੀ ਬਿੱਲ ਬਕਾਏ ਮੁਆਫ਼ ਕਰਨ ਦੀ ਵਿੱਤ ਮੰਤਰੀ ਨੇ ਕੀਤੀ ਸ਼ਲਾਘਾ

ਮੁੱਖ ਮੰਤਰੀ ਨੇ 60 ਕਰੋੜ ਦੀ ਲਾਗਤ ਦੇ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ

ਚੰਡੀਗੜ੍ਹ (ਬਠਿੰਡਾ), 15 ਅਕਤੂਬਰ (ਵਿਸ਼ਵ ਵਾਰਤਾ)- : ਸ਼ਹਿਰੀ ਬੁਨਿਆਦੀ ਢਾਂਚੇ ਦੀ ਸਰਵਪੱਖੀ ਉੱਨਤੀ ਲਈ ਯੋਜਨਾਬੱਧ ਵਿਕਾਸ ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਆਧੁਨਿਕ ਦੌਰ ਦੀ ਭੱਜ-ਦੌੜ ਵਾਲੀ ਜੀਵਨਸ਼ੈਲੀ ਵਿਚ ਲੋਕਾਂ ਨੂੰ ਚੰਗੀ ਸਿਹਤ ਨਾਲ ਜੋੜਨ ਲਈ ਸੂਬੇ ਭਰ ਵਿਚ ਪਾਰਕ ਵਿਕਸ਼ਿਤ ਕੀਤੇ ਜਾਣਗੇ। ਉਨ੍ਹਾਂ ਨੇ ਇਹ ਗੱਲ ਆਪਣੇ ਬਠਿੰਡਾ ਦੌਰੇ ਦੌਰਾਨ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵਲੋਂ ਬਠਿੰਡਾ ਬ੍ਰਾਂਚ ਨਹਿਰ ਦੇ ਨਾਲ-ਨਾਲ ਪਾਰਕ ਬਣਾਉਣ ਦੀ ਰੱਖੀ ਮੰਗ ਦੇ ਸੰਦਰਭ ਵਿਚ ਕਹੀ।
ਮੁੱਖ ਮੰਤਰੀ ਨੇ ਬੁਰਾਈ ਤੇ ਇਛਾਈ ਦੀ ਜਿੱਤ ਦੇ ਪ੍ਰਤੀਕ ਦੁ਼ਸ਼ਹਿਰੇ ਦੇ ਤਿਉਹਾਰ ਮੌਕੇ ਰਾਜ ਦੇ ਲੋਕਾਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸ਼ਹਿਰੀ ਵਿਕਾਸ ਉਨ੍ਹਾਂ ਦੀ ਸਰਕਾਰ ਦੀ ਪ੍ਰਮੁੱਖ ਤਰਜ਼ੀਹ ਹੈ ਅਤੇ ਇਸ ਲਈ ਉਨ੍ਹਾਂ ਕੋਲ ਵਿਕਾਸ ਦਾ ਪੂਰਾ ਖ਼ਾਕਾ ਹੈ, ਜਿਸ ਵਿਚ ਸੀਵਰੇਜ਼ ਸਿਸਟਮ, ਵਧੀਆ ਮਾਰਕਿੱਟਾਂ ਅਤੇ ਪਾਰਕਾਂ ਆਦਿ ਹੋਣ ਜਿਸ ਨੂੰ ਆਉਣ ਵਾਲੇ ਸਮੇਂ ਵਿਚ ਪੂਰਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਇੱਕ ਲੋੜਵੰਦ ਨੂੰ ਬਿਨਾਂ ਕਿਸੇ ਮੁਸ਼ਕਿਲ ਅਤੇ ਬਿਨਾਂ ਕਿਸੇ ਦੇਰੀ ਦੇ ਮਿਲਣਾ ਚਾਹੀਦਾ ਹੈ।
ਇੱਥੇ ਪਰਸਰਾਮ ਨਗਰ ਵਿਚ ਸ਼ਹੀਦ ਸਿਪਾਹੀ ਸੰਦੀਪ ਸਿੰਘ ਦੀ ਯਾਦ ਵਿਚ ਬਣਾਏ ਚੌਂਕ ਨੂੰ ਲੋਕ ਸਪਰਪਿਤ ਕਰਦਿਆਂ ਸ਼ਹੀਦ ਨਿਮਿੱਤ ਆਪਣੀ ਸ਼ਰਧਾਂਜ਼ਲੀ ਭੇਂਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਲਈ 2 ਅਗਸਤ 1999 ਨੂੰ ਸੂਰਨਕੋਟ, ਜੰਮੂ ਕਸ਼ਮੀਰ ਵਿਖੇ ਆਪਣਾ ਸਰਵ ਉੱਚ ਬਲੀਦਾਨ ਦੇਣ ਵਾਲੇ ਸੰਦੀਪ ਸਿੰਘ ਦੇ ਮਾਤਾ-ਪਿਤਾ ਨੂੰ ਮਿਲ ਕੇ ਆਸ਼ੀਰਵਾਦ ਲੈਣਾ ਉਨ੍ਹਾਂ ਲਈ ਇੱਕ ਭਾਵੁਕ ਪਲ ਹੈ। ਇਸ ਮੌਕੇ ਸ. ਚੰਨੀ ਨੇ ਸੈਨਿਕਾਂ ਅਤੇ ਅਧਿਆਪਕਾਂ ਦੇ ਸਮਾਜ ਪ੍ਰਤੀ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇੱਕ ਪਾਸੇ ਜਿੱਥੇ ਆਪਣੇ ਦਿਲ ਵਿਚ ਦੇਸ਼ ਭਗਤੀ ਦੀ ਭਾਵਨਾ ਰੱਖਦੇ ਹਨ, ਉੱਥੇ ਹੀ ਰਾਸ਼ਟਰ ਨਿਰਮਾਣ ਵਿਚ ਆਪਣੀ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਬੋਲਦਿਆਂ ਜਿੱਥੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਉੱਥੇ ਹੀ ਉਨ੍ਹਾਂ ਪਿਛਲੇ ਦਿਨੀਂ ਕਸ਼ਮੀਰ ਵਿਚ ਸ਼ਹੀਦ ਹੋਏ 5 ਜਵਾਨਾਂ ਦੀ ਸ਼ਹਾਦਤ ਨੂੰ ਵੀ ਨਮਨ ਕੀਤਾ। ਉਨ੍ਹਾਂ ਕਿਹਾ ਕਿ ਬੇਸ਼ੱਕ ਭਾਰਤ ਸ਼ਾਂਤੀ ਪਸੰਦ ਦੇਸ਼ ਹੈ ਪਰ ਇਸ ਨੂੰ ਕਮਜ਼ੋਰ ਸਮਝਣ ਵਾਲੇ ਦੁਸ਼ਮਣਾਂ ਦਾ ਮੂੰਹ ਤੋੜ ਜਵਾਬ ਦੇਣਾ ਵੀ ਜਾਣਦਾ ਹੈ। ਸਿੱਖ ਰੈਜੀਮੈਂਟ ਅਤੇ ਪੰਜਾਬ ਨੂੰ ਭਾਰਤੀ ਫੌਜ ਦੇ ਸਿਰ ਦਾ ਤਾਜ਼ ਦਸਦਿਆਂ ਵਿੱਤ ਮੰਤਰੀ ਨੇ ਦੇਸ਼ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਦੇ ਮਾਪਿਆਂ ਨੂੰ ਵੀ ਸਿਜ਼ਦਾ ਕੀਤਾ। ਉਨ੍ਹਾਂ ਨੇ 2 ਕਿਲੋ ਵਾਟ ਤੱਕ ਦੇ ਬਿਜਲੀ ਲੋਡ ਵਾਲੇ ਉਪਭੋਗਤਾਵਾਂ ਦੇ ਬਿੱਲ ਬਕਾਏ ਦੀ ਮੁਆਫ਼ੀ ਲਈ ਵੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ 30 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਬ੍ਰਾਂਚ ਨਹਿਰ ਦੇ ਨਵੀਨੀਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਰੋਜ਼ ਗਾਰਡਨ ਬਠਿੰਡਾ ਵਿਖੇ 2 ਏਕੜ ਵਿਚ 27.15 ਕਰੋੜ ਦੀ ਲਾਗਤ ਨਾਲ ਬਨਣ ਵਾਲੇ ਬਲਵੰਤ ਗਾਰਗੀ ਮਲਟੀਪਰਪਜ਼ ਔਡੀਟੌਰੀਅਮ ਦਾ ਨੀਂਹ ਪੱਥਰ ਵੀ ਰੱਖਿਆ, ਜਿਸ ਵਿਚ 928 ਵਿਅਕਤੀਆਂ ਦੀ ਬੈਠਣ ਦੀ ਸਮਰੱਥਾਂ ਤੋਂ ਇਲਾਵਾ 120 ਲੋਕਾਂ ਲਈ ਓਪਨ ਏਅਰ ਥੀਏਟਰ, ਕਲਾ ਅਤੇ ਪ੍ਰਦਰਸ਼ਨੀ ਹਾਲ, ਕਨਫ਼ਰੰਸ ਹਾਲ, ਸੈਮੀਨਾਰ ਹਾਲ, ਕੈਫੇਟੇਰੀਆ ਵੀ ਬਣੇਗਾ।
ਮੁੱਖ ਮੰਤਰੀ ਨੇ ਮੈਰੀਟੋਰੀਅਸ ਸਕੂਲ ਵਿਖੇ ਸਥਾਪਿਤ ਵਿਸ਼ੇਸ਼ ਡੇਂਗੂ ਵਾਰਡ ਦਾ ਦੌਰਾ ਵੀ ਕੀਤਾ ਅਤੇ ਇੱਥੇ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਨੇ ਇੱਥੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਤਸੱਲੀ ਪ੍ਰਗਟਾਈ। ਇਸ ਦੌਰਾਨ ਉਨ੍ਹਾਂ ਨੇ ਵਿੱਤ ਮੰਤਰੀ ਦੀ ਇੱਥੇ ਬਨਣ ਵਾਲੀ ਰਿਹਾਇਸ਼ ਦਾ ਨੀਂਹ ਪੱਥਰ ਰੱਖਿਆ ਅਤੇ ਉਹ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਅਜਾਇਬ ਸਿੰਘ ਭੱਟੀ ਦੇ ਗ੍ਰਹਿ ਵਿਖੇ ਵੀ ਗਏ।
ਇਸ ਮੌਕੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦੀ ਪਤਨੀ ਸ਼੍ਰੀਮਤੀ ਵੀਨੂੰ ਬਾਦਲ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸ਼੍ਰੀ ਪਵਨ ਗੋਇਲ, ਸਾਬਕਾ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ, ਸ਼੍ਰੀ ਚਿਰੰਜੀ ਲਾਲ ਗਰਗ, ਵਿਧਾਇਕ ਸ਼੍ਰੀ ਪ੍ਰੀਤਮ ਸਿੰਘ ਕੋਟਭਾਈ ਅਤੇ ਸ਼੍ਰੀ ਜਗਦੇਵ ਸਿੰਘ ਕਮਾਲੂ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ, ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ, ਐਸਐਸਪੀ ਸ਼੍ਰੀ ਅਜੈ ਮਲੂਜਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼੍ਰੀ ਰਾਜਨ ਗਰਗ, ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਸਾਬਕਾ ਵਿਧਾਇਕ ਸ਼੍ਰੀ ਹਰਮਿੰਦਰ ਸਿੰਘ ਜੱਸੀ, ਬਠਿੰਡਾ ਦੇ ਮੇਅਰ ਸ਼੍ਰੀਮਤੀ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਸ਼੍ਰੀ ਅਸ਼ੋਕ ਪ੍ਰਧਾਨ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

by Ranjit Singh
November 12, 2026
0

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 27 ਨਾਇਬ ਤਹਿਸੀਲਦਾਰਾਂ...

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

by Ranjit Singh
November 12, 2026
0

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

Most Popular

Punjab ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

by Ranjit Singh
3 weeks ago
0

Punjab ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਵਿਧਾਨ ਸਭਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 