ਮੁੱਖ ਮੰਤਰੀ ਪੰਜਾਬ ਅੱਜ ਕਰ ਰਹੇ ਹਨ ਕੋਵਿਡ ਰਿਵਿਊ ਮੀਟਿੰਗ
ਕੁਝ ਹੋਰ ਸਖਤ ਪਾਬੰਦੀਆਂ ਲਗਾਉਣ ਦਾ ਕਰ ਸਕਦੇ ਹਨ ਐਲਾਨ
ਮੀਟਿੰਗ ਵਿੱਚ ਸਿਹਤ ਮੰਤਰੀ ਤੋਂ ਇਲਾਵਾ ਸਰਕਾਰ ਦੇ ਸੀਨੀਅਰ ਅਧਿਕਾਰੀ ਲੈਣਗੇ ਹਿੱਸਾ
ਪੰਜਾਬ ਦੇ ਮੌਜੂਦਾ ਹਾਲਾਤਾਂ ਤੇ ਹੋਵੇਗੀ ਵਿਚਾਰ

ਚੰਡੀਗੜ੍ਹ, 22ਅਪ੍ਰੈਲ(ਵਿਸ਼ਵ ਵਾਰਤਾ)- ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਜਿਸ ਨੂੰ ਲੈ ਕੇ ਸਾਰੇ ਰਾਜਾਂ ਵਿੱਚ ਲਾਕਡਾਊਨ ਵਰਗੀਆਂ ਪਾਬੰਦੀਆਂ ਲਾਗੂ ਹਨ। ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਵਿਡ ਰਿਵਿਊ ਮੀਟਿੰਗ ਕਰ ਰਹੇ ਹਨ। ਜਿਸ ਵਿਚ ਪੰਜਾਬ ਦੇ ਮੌਜੂਦਾ ਹਾਲਾਤਾਂ ਤੇ ਵਿਚਾਰ ਚਰਚਾ ਹੋਵੇਗੀ। ਮੀਟਿੰਗ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੋਂ ਇਲਾਵਾ ਪੰਜਾਬ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਹਿੱਸਾ ਲੈਣਗੇ। ਇਸ ਮੀਟਿੰਗ ਵਿੱਚ ਕੁਝ ਹੋਰ ਸਖ਼ਤ ਪਾਬੰਦੀਆਂ ਲਗਾਏ ਜਾਣ ਦੀ ਸੰਭਾਵਨਾ ਹੈ। ਇਹ ਮੀਟਿੰਗ ਦੁਪਹਿਰ 3:30 ਵਜੇ ਹੋਵੇਗੀ।






















