ਮੁੱਖ ਮੰਤਰੀ ਪੰਜਾਬ ਅੱਜ ਸੰਸਦ ਮੈਂਬਰਾਂ ਨਾਲ ਕਰਨਗੇ ਮੀਟਿੰਗ
ਖਾਸ ਮੁੱਦਿਆਂ ਤੇ ਹੋਵੇਗੀ ਵਿਚਾਰ ਚਰਚਾ
ਚੰਡੀਗੜ੍ਹ,6 ਮਈ(ਵਿਸ਼ਵ ਵਾਰਤਾ) ਪੰਜਾਬ ਵਿੱਚ ਦਿਨ ਪ੍ਰਤੀ ਦਿਨ ਵੱਧ ਰਹੇ ਕੋਰੋਨਾ ਕੇਸਾਂ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸ਼ਨ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਇਸ ਦੇ ਮੱਦੇਨਜ਼ਰ ਹੀ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਪਹਿਰ 3 ਵਜੇ ਵੀਡਿਓ ਕਾਨਫਰੰਸਿਗ ਰਾਹੀਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰਾਂ ਨਾਲ ਬੈਠਕ ਕਰਨਗੇ। ਬੈਠਕ ਵਿੱਚ ਮੁੱਖ ਮੰਤਰੀ ਕੋਰੋਨਾ ਵਾਇਰਸ ਕਾਰਨ ਵਿਗੜ ਰਹੇ ਹਾਲਾਤਾਂ ਸਮੇਤ ਬੇਅਦਬੀ ਮਾਮਲੇ ਤੇ ਚਰਚਾ ਕਰ ਸਕਦੇ ਹਨ। ਇਹ ਵੀ ਦੱਸ ਦਈਏ ਕਿ ਹਾਈ ਕੋਰਟ ਵਿੱਚ SIT ਦੀ ਰਿਪੋਰਟ ਖਾਰਿਜ ਹੋਣ ਤੋਂ ਬਾਅਦ ਪਹਿਲਾਂ ਵੀ ਮੁੱਖ ਮੰਤਰੀ ਕਾਂਗਰਸੀ ਵਿਧਾਇਕਾਂ ਨਾਲ ਖ਼ਾਸ ਮੀਟਿੰਗ ਕਰ ਚੁੱਕੇ ਹਨ।























