ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਵਾਈ.ਐਸ. ਰੱਤੜਾ ਦੇ ਚਲੇ ਜਾਣ ਉਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 28ਅਪ੍ਰੈਲ (ਨਵਜੋਤ ਕੌਰ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਵਾਈ.ਐਸ.ਰੱਤੜਾ ਦੇ ਸਦੀਵੀ ਵਿਛੋੜੇ ਉਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼੍ਰੀ ਰੱਤੜਾ ਵੱਲੋਂ ਪੰਜਾਬ ਦੀ ਕੀਤੀ ਸੇਵਾ ਅਤੇ ਸੂਬੇ ਦੀ ਬਿਹਤਰੀ ਲਈ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸ਼੍ਰੀ ਰੱਤੜਾ ਸਚਾਈ ਤੇ ਪਹਿਰਾ ਦੇਣ ਵਾਲੇ ਇਮਾਨਦਾਰ ਅਫਸਰ ਸਨ। ਉਹਨਾਂ ਦੇ ਅਚਾਨਕ ਤੁਰ ਜਾਣ ਨਾਲ ਪੰਜਾਬ ਨੂੰ ਭਾਰੀ ਘਾਟਾ ਪਿਆ ਹੈ। ਸ਼੍ਰੀ ਰੱਤੜਾ ਇਸ ਸਮੇਂ ਪਰਗ੍ਰੇਨ ਦੇ ਚੇਅਰਮੈਨ ਵੱਜੋਂ ਸੇਵਾਵਾਂ ਨਿਭਾ ਰਹੇ ਸਨ।






















