ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਕਰਨਗੇ ਕਾਂਗਰਸੀ ਉਮੀਦਵਾਰ ਲਈ ਪ੍ਰਚਾਰ
ਹਿਮਾਚਲ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦਾ ਗੜ੍ਹ ਹੈ ਜ਼ਿਲ੍ਹਾ ਮੰਡੀ
ਚੰਡੀਗੜ੍ਹ,23 ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੋਮਵਾਰ 25 ਅਕਤੂਬਰ ਨੂੰ ਹਿਮਾਚਲ ਦੀਆਂ ਉਪ ਚੋਣਾਂ ਲਈ ਮੰਡੀ ਲੋਕ ਸਭਾ ਸੀਟ ਦੇ ਨਾਚਨ ਵਿਧਾਨ ਸਭਾ ਹਲਕੇ ਵਿੱਚ ਸਟਾਰ ਪ੍ਰਚਾਰਕਰ ਵਜੋਂ ਕਾਂਗਰਸੀ ਉਮੀਦਵਾਰ ਪ੍ਰਤਿਭਾ ਸਿੰਘ ਲਈ ਚੋਣ ਪ੍ਰਚਾਰ ਕਰਨਗੇੇ। ਦੱਸ ਦਈਏ ਕਿ ਹਿਮਾਚਲ ਦੀਆਂ ਉਪ ਚੋਣਾਂ ਲਈ ਕਾਂਗਰਸ ਹਾਈਕਮਾਨ ਵੱਲੋਂ ਮੁੱਖ ਮੰਤਰੀ ਚੰਨੀ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਰੱਖਿਆ ਗਿਆ ਹੈ। ਉਹਨਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕੈਬਨਿਟ ਮੰਤਰੀ ਗੁਰਕੀਰਤ ਕੋਟਲੀ ਨੂੰ ਵੀ ਪਾਰਟੀ ਲਈ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ।