ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਜਾਣਗੇ ਲਖੀਮਪੁਰ ਖੀਰੀ
ਹਾਦਸੇ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਕਰਨਗੇ ਦੁੱਖ ਸਾਂਝਾ

ਚੰਡੀਗੜ੍ਹ,4 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਕੱਲ੍ਹ ਦੇ ਹਾਦਸੇ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਜਾਣਗੇ । ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਨੇ ਆਪਣੇ ਟਵਿੱਟਰ ਅਕਾਉਂਟ ਰਾਂਹੀ ਦਿੱਤੀ ਹੈ। ਦੱਸ ਦਈਏ ਕਿ ਪਹਿਲਾਂ ਪੰਜਾਬ ਦੇ ਉੱਪ ਮੁੱਖ ਮੰਤਰੀ ਅਤੇ ਛੱਤੀਸਗੜ ਦੇ ਮੁੱਖ ਮੰਤਰੀ ਨੂੰ ਲਖਨਊ ਏਅਰਪੋਰਟ ਤੇ ਉੱਤਰਨ ਦੀ ਇਜ਼ਾਜ਼ਤ ਨਹੀਂ ਦਿੱਤੀ ਗਈ ਸੀ। ਮੁੱਖ ਮੰਤਰੀ ਨੇ ਉੱਤਰ ਪ੍ਰਦੇਸ਼ ਸਰਕਾਰ ਤੋਂ ਇਜ਼ਾਜ਼ਤ ਦੀ ਮੰਗ ਕੀਤੀ ਹੈ।
Expressing solidarity with bereaved families of farmers, I'm leaving for Lakhimpur Kheri to be with my brothers and sisters in this hour of grief. I've also sought permission from UP government to allow landing/taking off of chopper at the site.
— Charanjit Singh Channi (@CHARANJITCHANNI) October 4, 2021






















