ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਅਸਾਮ ‘ਚ ਵਿਸ਼ਾਲ ਜਨ ਸਭਾ ਨੂੰ ਕਰਨਗੇ ਸੰਬੋਧਨ
ਚੰਡੀਗੜ੍ਹ, 2 ਅਪ੍ਰੈਲ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਅਸਾਮ ਪਹੁੰਚ ਰਹੇ ਹਨ। ਉਹ ਗੁਹਾਟੀ ਦੇ ਭਾਰਲੁਮੁਖ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਿਤ ਕਰਨਗੇ।ਆਪ ਵਰਕਰ ਇਸ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ। ਦੂਰ-ਦੁਰਾਡੇ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਗੁਹਾਟੀ ਆਉਣੇ ਸ਼ੁਰੂ ਹੋ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਅਰਵਿੰਦ ਕੇਜਰੀਵਾਲ ਕਈ ਅਹਿਮ ਐਲਾਨ ਕਰ ਸਕਦੇ ਹਨ।






















