ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਛੱਤੀਸ਼ਗੜ੍ਹ ਦੌਰੇ ‘ਤੇ
ਚੰਡੀਗੜ੍ਹ,19 ਅਗਸਤ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਛੱਤੀਸਗੜ੍ਹ ਦੌਰੇ ‘ਤੇ ਰਹਿਣਗੇ। ਦੋਵੇਂ ਦੁਪਹਿਰ 1.30 ਵਜੇ ਜੈਨ ਮਾਨਸ ਭਵਨ, ਏਅਰਪੋਰਟ ਰੋਡ, ਰਾਏਪੁਰ ਵਿਖੇ ‘ਆਪ’ ਵਰਕਰਾਂ ਦੇ ਸੰਮੇਲਨ ਨੂੰ ਸੰਬੋਧਨ ਕਰਨਗੇ।ਇਸ ਦੌਰਾਨ ਛੱਤੀਸਗੜ੍ਹ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਸਬੰਧੀ ਗਾਰੰਟੀ ਕਾਰਡ ਵੀ ਜਾਰੀ ਕੀਤੇ ਜਾਣਗੇ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਕੋਮਲ ਹੁਪੈਂਦੀ ਅਤੇ ਸੂਬਾ ਕੋ-ਇੰਚਾਰਜ ਹਰਦੀਪ ਸਿੰਘ ਮੁੰਡੀਆ ਅਤੇ ਸੀਨੀਅਰ ਸੂਬਾ ਮੀਤ ਪ੍ਰਧਾਨ ਗੋਪਾਲ ਸਾਹੂ ਨੇ ਸੂਬਾ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ 19 ਅਗਸਤ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰਾਏਪੁਰ ਆਉਣਗੇ। ਇਸ ਪ੍ਰੋਗਰਾਮ ਵਿੱਚ ਸੂਬੇ ਭਰ ਤੋਂ ਪਾਰਟੀ ਅਧਿਕਾਰੀ ਅਤੇ ਵਰਕਰ ਇਕੱਠੇ ਹੋਣਗੇ।























