ਮੁੱਖ ਮੰਤਰੀ ਭਗਵੰਤ ਮਾਨ ਅੱਜ ਆਉਣਗੇ ਜਲੰਧਰ, ਵੇਰਕਾ ‘ਚ ਨਵੇਂ ਪਲਾਂਟ ਦਾ ਕਰਨਗੇ ਉਦਘਾਟਨ
ਚੰਡੀਗੜ੍ਹ, 27 ਮਾਰਚ (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਆਉਣਗੇ। ਭਗਵੰਤ ਮਾਨ ਅੱਜ ਜਲੰਧਰ ਦੇ ਵੇਰਕਾ ਮਿਲਕ ਪਲਾਂਟ ਵਿੱਚ ਲੱਗੇ ਨਵੇਂ ਆਟੋਮੈਟਿਕ ਪਲਾਂਟ ਵਿੱਚ ਮਸ਼ੀਨਰੀ ਦਾ ਉਦਘਾਟਨ ਕਰਨਗੇ, ਉਥੇ ਹੀ ਉਹ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਪਾਰਟੀ ਦੇ ਵਿਧਾਇਕਾਂ ਤੇ ਵਰਕਰਾਂ ਨਾਲ ਮੀਟਿੰਗ ਵੀ ਕਰਨਗੇ ਅਤੇ ਜ਼ਿਮਨੀ ਚੋਣ ਬਾਰੇ ਫੀਡਬੈਕ ਵੀ ਲੈਣਗੇ।