ਮੁੱਖ ਮੰਤਰੀ ਭਗਵੰਤ ਮਾਨ ਅੱਜ ਕਾਂਸਟੇਬਲਾਂ ਨੂੰ ਵੰਡਣਗੇ ਨਿਯੁਕਤੀ ਪੱਤਰ
ਚੰਡੀਗੜ੍ਹ,23 ਅਗਸਤ(ਵਿਸ਼ਵ ਵਾਰਤਾ)–ਪੰਜਾਬ ਸਰਕਾਰ ਵੱਲੋਂ ਪਿੱਛੇ ਜਿਹੇ ਪੰਜਾਬ ਪੁਲਿਸ ਦੇ 4358 ਕਾਂਸਟੇਬਲਾਂ ਦੀ ਭਰਤੀ ਮੁਕੰਮਲ ਕੀਤੀ ਗਈ ਸੀ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ ਵਿੱਚ ਇੱਕ ਸਮਾਗਮ ਦੌਰਾਨ ਨਵੇਂ ਭਰਤੀ ਹੋਏ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡਣਗੇ।























