ਮੁੱਖ ਮੰਤਰੀ ਭਗਵੰਤ ਮਾਨ ਅੱਜ ਜਾਣਗੇ ਜਲੰਧਰ
ਪਾਰਟੀ ਵਰਕਰਾਂ ਤੇ ਆਗੂਆਂ ਨਾਲ ਕਰਨਗੇ ਅਹਿਮ ਮੀਟਿੰਗ
ਚੰਡੀਗੜ੍ਹ, 23ਜੂਨ(ਵਿਸ਼ਵ ਵਾਰਤਾ) ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਪਹੁੰਚਣਗੇ। ਜਲੰਧਰ ਵਿੱਚ ਉਹ ਚੋਣ ਰਣਨੀਤੀ ਸਬੰਧੀ ਜ਼ਿਲ੍ਹੇ ਦੇ ਵਰਕਰਾਂ ਤੇ ਆਗੂਆਂ ਨਾਲ ਅਹਿਮ ਮੀਟਿੰਗ ਕਰਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਹ ਮੀਟਿੰਗ ਦੁਪਹਿਰ ਡੇਢ ਵਜੇ ਸ਼ੁਰੂ ਹੋਵੇਗੀ। ਦੱਸ ਦਈਏ ਕਿ ਪੱਛਮੀ ਹਲਕੇ ‘ਚ 10 ਜੁਲਾਈ ਨੂੰ ਉਪ ਚੋਣ ਲਈ ਵੋਟਿੰਗ ਹੋਣੀ ਹੈ। ਇਸ ਤੋਂ ਪਹਿਲਾਂ ਸੀਐਮ ਭਗਵੰਤ ਸਿੰਘ ਮਾਨ ਦੀ ਇਹ ਮੁਲਾਕਾਤ ਅਹਿਮ ਹੋਵੇਗੀ। ਇਸ ਮੀਟਿੰਗ ਵਿੱਚ ਇਸ ਗੱਲ ‘ਤੇ ਵੀ ਚਰਚਾ ਹੋ ਸਕਦੀ ਹੈ ਕਿ ਲੀਡਰ ਕਿਹੜੇ-ਕਿਹੜੇ ਮੁੱਦੇ ਲੋਕਾਂ ਵਿੱਚ ਉਠਾਉਣਗੇ, ਤਾਂ ਜੋ ਲੋਕ ਆਮ ਆਦਮੀ ਪਾਰਟੀ ਨੂੰ ਹੀ ਵੋਟ ਦੇਣ।