ਮੁੱਖ ਮੰਤਰੀ ਭਗਵੰਤ ਮਾਨ ਅੱਜ ਜਾਣਗੇ ਫਾਜ਼ਿਲਕਾ
ਚੰਡੀਗੜ੍ਹ, 25 ਫ਼ਰਵਰੀ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਾਜ਼ਿਲਕਾ ਦੌਰੇ ਤੇ ਹਨ। ਉਹ ਇੱਥੇ ਸਰਹੱਦੀ ਪਿੰਡਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਯੋਜਨਾ ਦਾ ਨੀਂਹ ਪੱਥਰ ਰੱਖਣਗੇ। ਇਸ ਯੋਜਨਾ ਦੇ ਪ੍ਰੋਜੈਕਟ ‘ਤੇ ਕੁੱਲ 578.28 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਤਹਿਤ ਕੁੱਲ 122 ਪਿੰਡਾਂ ਵਿੱਚ ਪਾਈਪ ਲਾਈਨ ਰਾਹੀਂ ਸਾਫ਼ ਪਾਣੀ ਪਹੁੰਚਾਇਆ ਜਾਵੇਗਾ।ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਾਫ਼ ਪਾਣੀ ਦੀ ਸਪਲਾਈ ਦੇ ਦਾਅਵੇ ਕੀਤੇ ਜਾ ਰਹੇ ਹਨ। ਹੁਣ ਇਸ ਪ੍ਰਾਜੈਕਟ ਰਾਹੀਂ 700 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਜਾਵੇਗੀ। ਇਸ ਨਾਲ ਕੁੱਲ 122 ਪਿੰਡਾਂ ਨੂੰ ਪੀਣ ਵਾਲਾ ਸਾਫ਼ ਪਾਣੀ ਉਪਲਬਧ ਹੋਵੇਗਾ। ਮੁੱਖ ਮੰਤਰੀ ਮਾਨ ਅੱਜ ਦੁਪਹਿਰ ਇਸ ਯੋਜਨਾ ਦਾ ਨੀਂਹ ਪੱਥਰ ਰੱਖਣਗੇ।