ਮੁੱਖ ਮੰਤਰੀ ਭਗਵੰਤ ਮਾਨ ਅੱਜ ਜਾਣਗੇ ਮਾਨਸਾ
ਗੁਲਾਬੀ ਸੁੰਡੀ ਕਾਰਨ ਹੋਏ ਨੁਕਸਾਨ ਦਾ ਕਿਸਾਨਾਂ ਤੇ ਮਜ਼ਦੂਰਾਂ ਨੂੰ ਵੰਡਣਗੇ 1 ਅਰਬ ਤੋਂ ਵੱਧ ਦਾ ਮੁਆਵਜ਼ਾ
ਚੰਡੀਗੜ੍ਹ, 26 ਮਾਰਚ(ਵਿਸ਼ਵ ਵਾਰਤਾ)- ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਸਿੰਘ ਮਾਨ ਦਾ ਪਹਿਲਾ ਜਨਤਕ ਪ੍ਰੋਗਰਾਮ ਅੱਜ ਮਾਨਸਾ ‘ਚ ਹੋਵੇਗਾ। ਉਹ ਇੱਥੇ ਸਿਰਸਾ ਰੋਡ ਤੇ ਸਥਿਤ ਨਵੀਂ ਅਨਾਜ ਮੰਡੀ ਵਿੱਚ ਕਿਸਾਨਾਂ ਨੂੰ ਕਰੀਬ 1 ਅਰਬ ਤੋਂ ਵੱਧ ਦਾ ਮੁਆਵਜ਼ਾ ਵੰਡਣਗੇ। ਪਿਛਲੇ ਸਾਲ ਕਿਸਾਨਾਂ ਦੀ ਨਰਮੇ ਦੀ ਫਸਲ ਗੁਲਾਬੀ ਸੁੰਡੀ ਕਾਰਨ ਖਰਾਬ ਹੋ ਗਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਗੁਲਾਬੀ ਸੁੰਡੀ ਕਾਰਨ ਹੋਏ ਨੁਕਸਾਨ ਦੇ ਬਦਲੇ ਕਰੀਬ 101 ਕਰੋੜ ਰੁਪਏ ਮੁਆਵਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਮੁਆਵਜ਼ਾ ਸਿਰਫ਼ ਮਾਨਸਾ ਜ਼ਿਲ੍ਹੇ ਨੂੰ ਮਿਲਿਆ ਹੈ। ਇਸ ਵਿੱਚ ਸਾਢੇ 7 ਕਰੋੜ ਤੋਂ ਵੱਧ ਦੀ ਰਕਮ ਨਰਮਾ ਚੁਗਣ ਵਾਲੇ ਮਜ਼ਦੂਰਾਂ ਦਾ ਹੈ। ਬਾਕੀ ਪੈਸਾ ਕਿਸਾਨਾਂ ਨੂੰ ਮਿਲੇਗਾ।























