ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮਲਾਕਾਤ
ਚੰਡੀਗੜ੍ਹ 9ਦਸੰਬਰ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ਤੇ ਹਨ। ਇਸ ਦੌਰਾਨ ਉਹ ਦਪਹਿਰ 1 ਵਜੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਪਿਛਲੇ ਦਿਨੀਂ ਅਮਰੀਕਾ ਵਿੱਚ ਫੜੇ ਗਏ ਗੈਂਗਸਟਰ ਗੋਲਡੀ ਬਰਾੜ, ਸੂਬੇ ਵਿੱਚ ਕਾਨੂੰਨ ਵਿਵਸਥਾ ਅਤੇ ਸਰਹੱਦ ਤੇ ਵੱਧ ਰਹੀਆਂ ਡਰੋਨ ਮੂਵਮੈਂਟਾਂ ਨੂੰ ਲੈ ਕੇ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਆਰਡੀਐਫ ਦੇ ਮੁੱਦੇ ਨੂੰ ਲੈ ਕੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨਾਲ ਵੀ ਮੁਲਾਕਾਤ ਕਰਨਗੇ।