ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕਰਨਗੇ ਮੀਟਿੰਗ
ਚੰਡੀਗੜ੍ਹ,4ਜੁਲਾਈ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 11 ਵਜੇ ਪੰਜਾਬ ਭਵਨ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਰਿਵਿਊ ਮੀਟਿੰਗ ਕਰਨਗੇ। ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪੱਧਰ ਤੇ ਲੋਕਾਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਅਤੇ ਦਫ਼ਤਰਾਂ ਦੇ ਕੰਮ ਕਾਜ ਵਿੱਚ ਤੇਜ਼ੀ ਲਿਆਉਣ ਤੋਂ ਇਲਾਵਾ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਉਨ੍ਹਾਂ ਨੇ ਕੀ ਕਦਮ ਚੁੱਕੇ ਹਨ ਬਾਰੇ ਵਿਚਾਰ ਕਰਨਗੇ।























