ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਰਨਗੇ ਮੁਲਾਕਾਤ
ਪੜ੍ਹੋ, ਕਿਥੇ ਤੇ ਕਿੰਨੇ ਵਜੇ ਹੋਵੇਗੀ ਮੁਲਾਕਾਤ
ਚੰਡੀਗੜ੍ਹ 24ਮਾਰਚ( ਵਿਸ਼ਵ ਵਾਰਤਾ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਦੁਪਹਿਰ 1 ਵਜੇ ਦਿੱਲੀ ਵਿਚ ਹੋਵੇਗੀ। ਦੱਸ ਦੱਈਏ ਕਿ ਪ੍ਰੋਟੋਕਾਲ ਤਹਿਤ ਭਗਵੰਤ ਮਾਨ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ ਹੈ, ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਪਹਿਲੀ ਮੁਲਾਕਾਤ ਹੋਵੇਗੀ।
ਇਸ ਮੌਕੇ ਤੇ ਭਗਵੰਤ ਮਾਨ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਰਸਮੀ ਮੁਲਾਕਾਤ ਲਈ ਪੀਐੱਮ ਮੋਦੀ ਤੇ ਗ੍ਰਹਿ ਮੰਤਰੀ ਨਾਲ ਸਮਾਂ ਮੰਗਿਆ ਹੈ। ਇਸ ਦੌਰਾਨ ਪੰਜਾਬ ਨਾਲ ਜੁੜੇ ਮੁੱਦਿਆਂ ਤੇ ਉਹ ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਨਾਲ ਚਰਚਾ ਕਰਨਗੇ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਸੀ।























