ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰ ਦਿੱਲੀ ਦੇ ਦੌਰੇ ‘ਤੇ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
ਪੜ੍ਹੋ ਕਿਹੜੇ ਮੁੱਦਿਆਂ ਨੂੰ ਲੈ ਕੇ ਹੋਵੇਗੀ ਵਿਚਾਰ ਚਰਚਾ
ਚੰਡੀਗੜ੍ਹ,19 ਮਈ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਦੌਰੇ ਤੇ ਰਹਿਣਗੇ। ਉਹਨਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਕਣਕ ਤੇ ਬੋਨਸ ਦੇਣ,ਬਾਸਮਤੀ ਤੇ ਐਮਐਸਪੀ ਅਤੇ ਭਾਖੜਾ ਬਿਆਸ ਮੈਨਜਮੈਂਟ ਵਿੱਚ ਪੰਜਾਬ ਦੀ ਨੁੰਮਾਇੰਦਗੀ ਨੂੰ ਬਹਾਲ ਕਰਨ ਦੇ ਮੁੱਦਿਆਂ ਨੂੰ ਅਮਿਤ ਸ਼ਾਹ ਦੇ ਸਾਹਮਣ ਰੱਖਣਗੇ।






















