ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜਯੰਤੀ ਮੌਕੇ ਜਲੰਧਰ ਵਿਖੇ ਕਰਨਗੇ ਸ਼ਰਧਾਂਜਲੀ ਭੇਟ
ਚੰਡੀਗੜ੍ਹ, 14 ਅਪ੍ਰੈਲ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ‘ਤੇ ਜਲੰਧਰ ਵਿਖੇ ਰਾਜ ਪੱਧਰੀ ਸਮਾਗਮ ‘ਚ ਸ਼ਿਰਕਤ ਕਰਨਗੇ। ਮੁੱਖ ਮੰਤਰੀ ਪਹਿਲੀ ਵਾਰ ਜਲੰਧਰ ਆ ਰਹੇ ਹਨ। ਸੀਐਮ ਮਾਨ ਕਰੀਬ 11 ਵਜੇ ਸਮਾਗਮ ਵਿੱਚ ਪਹੁੰਚਣਗੇ ਅਤੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਉੱਥੇ ਲੋਕਾਂ ਨੂੰ ਸੰਬੋਧਨ ਕਰਨਗੇ।























