ਮੁੱਖ ਮੰਤਰੀ ਭਗਵੰਤ ਮਾਨ ਅੱਜ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ
ਚੰਡੀਗੜ੍ਹ,11ਜੂਨ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ‘ਚ ਝੋਨੇ ਦੀ ਬਿਜਾਈ ਨੂੰ ਲੈ ਕੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੱਤੇ ਹਨ ਕਿ ਝੋਨੇ ਦੀ ਬਜਾਈ ਸਮੇਂ ਕਿਸਾਨਾਂ ਨਾਲ ਖੱਜਲ ਖੁਆਰੀ ਨਾ ਕੀਤੀ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀ ਮੋਟਰਾਂ ਨੂੰ ਮਿਥੇ ਗਏ ਟਾਈਮ ਵਿੱਚ ਨਿਰਵਿਘਨ ਸਪਲਾਈ ਦੇਣ ਲਈ ਅੱਜ ਚੰਡੀਗੜ੍ਹ ਵਿਖੇ ਆਪਣੇ ਦਫਤਰ ਸਿਵਿਲ ਸਕੱਤਰੇਤ ‘ਚ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਦੁਪਹਿਰ 12 ਵਜੇ ਮੀਟਿੰਗ ਬੁਲਾਈ ਹੈ। ਜਿਸ ਵਿੱਚ ਖੇਤਾਂ ਵਾਲੀ ਬਿਜਲੀ ਸਪਲਾਈ ਸਬੰਧੀ ਅਹਿਮ ਚਰਚਾ ਹੋਵੇਗੀ। ਦੱਸਣਯੋਗ ਹੈ ਕਿ ਅੱਜ ਤੋਂ 6 ਜਿਲ੍ਹਿਆਂ ਨੂੰ ਨਹਿਰੀ ਪਾਣੀ ਵੀ ਛੱਡਿਆ ਜਾ ਰਿਹਾ ਹੈ।