ਮੁੱਖ ਮੰਤਰੀ ਭਗਵੰਤ ਮਾਨ ਅੱਜ ਰੱਖੜ ਪੁੰਨਿਆ ਮੌਕੇ ਪੰਜਾਬ ਦੀਆਂ ਔਰਤਾਂ ਨੂੰ ਦੇ ਸਕਦੇ ਹਨ ਵੱਡਾ ਤੋਹਫ਼ਾ!
ਬਾਬਾ ਬਕਾਲਾ ਸਾਹਿਬ ਵਿਖੇ ਜੋੜ ਮੇਲੇ ਤੇ ਹੋਣਗੇ ਨਤਮਸਤਕ
ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾ ਰਹੀ ਹੈ। ਬਾਬਾ ਬਕਾਲਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਜਾਵੇਗੀ।ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਸ ਸਮਾਗਮ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੀਆਂ ਔਰਤਾਂ ਲਈ ਵੱਡਾ ਐਲਾਨ ਕੀਤਾ ਜਾਵੇਗਾ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੀਆਂ ਔਰਤਾਂ ਲਈ ਪ੍ਰਤੀ ਮਹੀਨਾ 1 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਇਸ ਦੇ ਨਾਲ ਹੀ ਦੱੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉੱਥੋਂ ਦੀਆਂ ਔਰਤਾਂ ਲਈ ਵੀ ਇਹ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਇਹ ਕਿਆਸੇ ਲਗਾਏ ਜਾ ਰਹੇ ਹਨ ਕਿ ਪੰਜਾਬ ਸਰਕਾਰ ਗੁਜਰਾਤ ਚੋਣਾਂ ਤੋਂ ਪਹਿਲਾਂ ਆਪਣੀ ਇਹ ਗਾਰੰਟੀ ਪੂਰੀ ਕਰ ਸਕਦੀ ਹੈ। ਦੱਸ ਦਈਏ ਕਿ ਰੱਖੜ ਪੁੰਨਿਆ ਦਾ ਇਹ ਤਿਉਹਾਰ ਹਰੇਕ ਵਰ੍ਹੇ ਬਾਬਾ ਬਕਾਲਾ, ਅੰਮ੍ਰਿਤਸਰ ਵਿਖੇ ਪੂਰੇ ਉਤਸ਼ਾਹ ਅਤੇ ਧਾਰਮਿਕ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ।