ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ‘ਚ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਦੇਣਗੇ ਸ਼ਰਧਾਂਜਲੀ
ਪਿੰਡ ਸਰਾਭਾ ਵਿੱਚ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਕਰਨਗੇ ਸ਼ਿਰਕਤ
ਚੰਡੀਗੜ੍ਹ 16 ਨਵੰਬਰ(ਵਿਸ਼ਵ ਵਾਰਤਾ)- ਸ਼ਹੀਦ ਕਰਤਾਰ ਸਰਾਭਾ ਦੀ ਬਰਸੀ ‘ਤੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਉਹਨਾਂ ਦੇ ਜੱਦੀ ਪਿੰਡ ਸਰਾਭਾ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਉਹ ਇੱਥੇ ਆ ਕੇ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਦੇਣਗੇ। ਇਸ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਹਨ। ਮੁੱਖ ਮੰਤਰੀ ਮਾਨ ਦੇ ਨਾਲ-ਨਾਲ ਪੰਜਾਬ ਦੀਆਂ ਕਈ ਹੋਰ ਸ਼ਖਸੀਅਤਾਂ ਵੀ ਸ਼ਹੀਦ ਕਰਤਾਰ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚ ਰਹੀਆਂ ਹਨ।























