ਮੁੱਖ ਮੰਤਰੀ ਭਗਵੰਤ ਮਾਨ ਅੱਜ ਲੌਂਗੇਵਾਲਾ ਜੰਗ ਦੇ ਹੀਰੋ ‘ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ’ ਨੂੰ ਚਾਂਦਪੁਰ ਰੁੜਕੀ ਵਿਖੇ ਦੇਣਗੇ ਸ਼ਰਧਾਂਜਲੀ
ਚੰਡੀਗੜ੍ਹ,17ਫਰਵਰੀ(ਵਿਸ਼ਵ ਵਾਰਤਾ)- ਗੜ੍ਹਸ਼ੰਕਰ-ਪੋਜੇਵਾਲ ਰੋਡ ‘ਤੇ ਸਥਿਤ ਲੌਂਗੇਵਾਲਾ ਜੰਗ ਦੇ ਨਾਇਕ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਜੱਦੀ ਪਿੰਡ ਚਾਂਦਪੁਰ ਰੁੜਕੀ ਵਿਖੇ ਅੱਜ 17 ਫ਼ਰਵਰੀ ਨੂੰ ਉਨ੍ਹਾਂ ਦੇ ਬੁੱਤ ਤੋਂ ਪਰਦਾ ਹਟਾਇਆ ਜਾਵੇਗਾ।
ਵੀਰਵਾਰ ਸ਼ਾਮ ਨੂੰ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਜ਼ਿਲੇ ਨੂੰ ਅਜਿਹੇ ਦਲੇਰ ਫੌਜੀ ਜਰਨੈਲ ਦੀ ਯਾਦਗਾਰ ਬਣਾਉਣ ਵਿਚ ਮਾਣ ਮਹਿਸੂਸ ਹੋ ਰਿਹਾ ਹੈ, ਜਿਸ ਨੇ ਪਾਕਿਸਤਾਨੀ ਫੌਜ ਦੀ ਇਕ ਵੱਡੀ ਟੁਕੜੀ ਦਾ ਆਪਣੀ 120 ਫੌਜੀਆਂ ਦੀ ਕੰਪਨੀ ਨਾਲ ਮੁਕਾਬਲਾ ਕੀਤਾ।
ਅੱਜ ਮੁੱਖ ਮੰਤਰੀ ਭਗਵੰਤ ਮਾਨ ਸਵੇਰੇ 10.30 ਵਜੇ ਪਿੰਡ ਚਾਂਦਪੁਰ ਰੁੜਕੀ ਵਿਖੇ ਰਾਸ਼ਟਰ ਦੇ ਨਾਇਕ ਦੇ ਬੁੱਤ ਦੀ ਸਥਾਪਤੀ ਦੇ ਨਾਲ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।