ਚੰਡੀਗੜ੍ਹ, 29ਜੂਨ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜਾ ਰਹੇ ਹਨ। ਉਹ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਾ ਸੰਗਰੂਰ ਵਿੱਚ ਸ਼ਰਧਾਂਜਲੀ ਭੇਟ ਕਰਨਗੇ।PUNJAB NEWS ਜਿੱਥੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਰਾਜ ਪੱਧਰੀ ਪ੍ਰੋਗਰਾਮ ਸੰਗਰੂਰ ਦੇ ਬਡਰੁੱਖਾਂ ਵਿਖੇ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਉੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ 11 ਵਜੇ ਤੋਂ ਬਾਅਦ ਸੰਗਰੂਰ ਦੇ ਬਡਰੁੱਖਾਂ ਵਿਖੇ ਹੋਣ ਵਾਲੇ ਰਾਜ ਪੱਧਰੀ ਪ੍ਰੋਗਰਾਮ ਵਿੱਚ ਪੁੱਜਣਗੇ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।