ਮੁੱਖ ਮੰਤਰੀ ਭਗਵੰਤ ਮਾਨ ਅੱਜ ਹਿਮਾਚਲ ਦੌਰੇ ‘ਤੇ
ਇਸ ਜਿਲ੍ਹੇ ਵਿੱਚ ਕਰਨਗੇ ਰੋਡ ਸ਼ੋਅ
ਚੰਡੀਗੜ੍ਹ 9 ਨਵੰਬਰ(ਵਿਸ਼ਵ ਵਾਰਤਾ) -ਹਿਮਾਚਲ ਵਿੱਚ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਦੇ ਸਟਾਰ ਪ੍ਰਚਾਰਕਾਂ ਦਾ ਮੇਲਾ ਲੱਗਿਆ ਹੋਇਆ ਹੈ। ਹਰ ਸਿਆਸੀ ਪਾਰਟੀ ਚੋਣ ਪ੍ਰਚਾਰ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਇਸੇ ਕੜੀ ਵਿੱਚ ਹੁਣ ਆਮ ਆਦਮੀ ਪਾਰਟੀ ਜੋ ਕਿ ਸੂਬੇ ਵਿੱਚ ਹੁਣ ਤੱਕ ਕੋਈ ਵੱਡੀ ਰੈਲੀ ਨਹੀਂ ਕਰ ਸਕੀ ਹੈ, ਵੱਲੋਂ ਅੱਜ ਸੋਲਨ ਦੇ ਨਾਲਾਗੜ੍ਹ ਵਿੱਚ ਰੈਲੀ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਨਾਲਾਗੜ੍ਹ ਵਿੱਚ ਰੋਡ ਸ਼ੋਅ ਕੱਢ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਕਰਨਗੇ। ਨਾਲਾਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਧਰਮਪਾਲ ਚੌਹਾਨ ਚੋਣ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਦੇ ਨਾਲ ਭਗਵੰਤ ਮਾਨ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਅਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਆਦਿ ਹਾਜ਼ਰ ਹੋਣਗੇ।