ਮੁੱਖ ਮੰਤਰੀ ਭਗਵੰਤ ਮਾਨ ਅੱਜ 20 ਦੇ ਕਰੀਬ ਵਿਧਾਇਕਾਂ ਨਾਲ ਕਰਨਗੇ ਮੀਟਿੰਗ
ਪੜ੍ਹੋ,ਕਿਹਨਾਂ ਮੁੱਦਿਆਂ ਤੇ ਹੋਵੇਗੀ ਵਿਚਾਰ ਚਰਚਾ
ਚੰਡੀਗੜ੍ਹ,4 ਮਈ(ਵਿਸ਼ਵ ਵਾਰਤਾ)- ਪੰਜਾਬ ਵਿੱਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈ ਹਨ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 20 ਦੇ ਕਰੀਬ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਜਾਵੇਗੀ। ਇਹ ਸਾਰੇ ਵਿਧਾਇਕ ਜਲੰਧਰ,ਅੰਮ੍ਰਿਤਸਰ,ਪਟਿਆਲਾ,ਬਠਿੰਡਾ ਅਤੇ ਲੁਧਿਆਣਾ ਨਾਲ ਸੰਬੰਧਿਤ ਹਨ। ਇਸ ਮੀਟਿੰਗ ਵਿੱਚ ਨਗਰ ਨਿਗਮ ਚੋਣਾਂ ਲਈ ਰਣਨੀਤੀ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਸੰਬੰਧਿਤ ਹਲਕਿਆਂ ਵਿੱਚ ਵਿਕਾਸੇ ਦੇ ਕੰਮਾਂ ਦਾ ਫੀਡਬੈਕ ਵੀ ਲਿਆ ਜਾਵੇਗਾ। ਮੀਟਿੰਗ ਦਾ ਸਮਾਂ 11:30 ਵਜੇ ਦਾ ਹੈ।