ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਨਾਲ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਹੋਣਗੇ ਨਤਮਸਤਕ
ਚੰਡੀਗੜ੍ਹ, 11 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਤੋਂ ਬਾਅਦ ਅੱਜ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਦੁਪਹਿਰ 12.30 ਵਜੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋਣਗੇ।























