ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਚੋਣ ਲੜਨ ਵਾਲੇ ਅਕਾਲੀ ਆਗੂ ਪ੍ਰਕਾਸ਼ ਚੰਦ ਗਰਗ ਤੇ ਪਾਰਟੀ ਅਹੁਦਿਆਂ ਤੋਂ ਦਿੱਤਾ ਅਸਤੀਫਾ
ਚੰਡੀਗੜ੍ਹ: 14 ਜਨਵਰੀ(ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਪਾਰਟੀ ਦੇ ਸਲਾਹਕਾਰ ਬੋਰਡ ਦੀ ਮੈਂਬਰੀ ਤੇ ਪਟਿਆਲਾ ਦੇ ਆਬਜ਼ਰਬਰ ਪ੍ਰਕਾਸ਼ ਚੰਦ ਗਰਗ ਨੇ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਵਿਧਾਨ ਸਭਾ ਹਲਕਾ ਧੂਰੀ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਲੜੀ ਸੀ। ਜਾਣਕਾਰੀ ਅਨੁਸਾਰ ਉਹ ਪਾਰਟੀ ਲੀਡਰਸ਼ਿਪ ਤੋਂ ਨਾਰਾਜ਼ ਚੱਲ ਰਹੇ ਸਨ। ਹਾਲਾਂਕਿ ਅਸਤੀਫੇ ਦੇ ਪੱਕੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ।























