ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਜੇਲ੍ਹ ‘ਚ ਬੰਦ ਅਰਵਿੰਦ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ
ਤਰੀਕ ਹੋਈ ਤੈਅ
ਚੰਡੀਗੜ੍ਹ, 12ਅਪ੍ਰੈਲ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋ ਕਿ ਇਸ ਸਮੇਂ ਕਥਿਤ ਸ਼ਰਾਬ ਨੀਤੀ ਦੇ ਮਾਮਲੇ ‘ਚ ਤਿਹਾੜ ਜੇਲ ‘ਚ ਬੰਦ ਹਨ ਨੂੰ ਮੁੱਖ ਮੰਤਰੀ ਮਾਨ 15 ਅਪ੍ਰੈਲ ਨੂੰ ਮਿਲਣਗੇ। ਇਹ ਫੈਸਲਾ ਤਿਹਾੜ ਜੇਲ੍ਹ ਪ੍ਰਬੰਧਨ ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਿਚਕਾਰ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ‘ਚ ਮੁੱਖ ਮੰਤਰੀ ਦੀ ਸੁਰੱਖਿਆ ਨਾਲ ਜੁੜੇ ਹਰ ਮੁੱਦੇ ‘ਤੇ ਚਰਚਾ ਕੀਤੀ ਗਈ। ਇਹ ਮੁਲਾਕਾਤ ਦਿੱਲੀ ਤਿਹਾੜ ਜੇਲ੍ਹ ਵਿੱਚ ਹੋਵੇਗੀ।