ਤੰਦਰੁਸਤ-ਸਿਹਤਮੰਦ ਤੇ ਖੁਸ਼ਹਾਲ ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਪਟਿਆਲਾ ‘ਚ ਕਰ ਰਹੇ ਨੇ ‘ਸੀਐਮ ਦੀ ਯੋਗਸ਼ਾਲਾ’ ਦੀ ਸ਼ੁਰੂਆਤ
ਤੁਸੀਂ ਵੀ ਦੇਖੋ ਲਾਈਵ
ਚੰਡੀਗੜ੍ਹ, 5ਮਾਰਚ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪਟਿਆਲਾ ਪਹੁੰਚੇ ਹਨ। ਜਿੱਥੇ ਉਹ ‘ਸੀਐਮ ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕਰ ਰਹੇ ਹਨ। ਦੱਸ ਦਈਏ ਕਿ ਪਹਿਲੇ ਪੜਾਅ ਵਿੱਚ ਪੰਜਾਬ ਦੇ ਵੱਡੇ ਸ਼ਹਿਰ ਪਟਿਆਲਾ, ਅੰਮ੍ਰਿਤਸਰ, ਫਗਵਾੜਾ ਅਤੇ ਲੁਧਿਆਣਾ ਵਿੱਚ ਸੀਐਮ ਦੀ ਯੋਗਸ਼ਾਲਾ ਸਥਾਪਿਤ ਹੋਵੇਗੀ।
https://twitter.com/BhagwantMann/status/1643539567801257985?t=IkrYxRuwLQceBbhc-i2g-A&s=08
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਬਣਾਉਣ ਲਈ ਖ਼ਾਸ ਉੱਦਮ ਕਰਦਿਆਂ ‘ਸੀਐਮ ਦੀ ਯੋਗਸ਼ਾਲਾ’ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੰਜਾਬ ਦੇ ਚਾਰ ਵੱਡੇ ਸ਼ਹਿਰ ਪਟਿਲਾਲਾ, ਅੰਮ੍ਰਿਤਸਰ, ਫਗਵਾੜਾ ਅਤੇ ਲੁਧਿਆਣਾ ਵਿੱਚ ਸੀਐਮ ਦੀ ਯੋਗਸ਼ਾਲਾ ਸਥਾਪਿਤ ਕੀਤੀ ਜਾਵੇਗੀ। ਜਿਸ ਤੋਂ ਬਾਅਦ ਪੂਰੇ ਪੰਜਾਬ ਭਰ ਵਿੱਚ ਇਹ ਯੋਗਸ਼ਾਲਾ ਪ੍ਰੋਜੈਕਟ ਕੀਤਾ ਜਾਵੇਗਾ।