ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ਵਿੱਚ ਡੀਜੀਪੀ ਅਤੇ ਏਜੀਟੀਐਫ ਮੁਖੀ ਨਾਲ ਕਰਨਗੇ ਮੀਟਿੰਗ
ਚੰਡੀਗੜ੍ਹ,21 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਖਰਾਬ ਹੋਣ ਦੀਆਂ ਖਬਰਾਂ ਬੀਤੀ ਰਾਤ ਤੋਂ ਸੁਰਖੀਆਂ ਬਣੀਆਂ ਹੋਈਆਂ ਹਨ। ਹਾਲਾਂਕਿ ਇਸ ਸੰਬੰਧ ਵਿੱਚ ਕੋਈ ਵੀ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਪਰ ਮੁੱਖ ਮੰਤਰੀ ਦਫਤਰ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇਹ ਪੋਸਟ ਪਾਈ ਗਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ਵਿੱਚ ਹੀ ਪੰਜਾਬ ਦੇ ਡੀਜੀਪੀ ਅਤੇ ਏਜੀਟੀਐਫ ਦੇ ਮੁਖੀ ਨਾਲ ਮੀਟਿੰਗ ਕਰਨਗੇ। ਦੱਸ ਦਈਏ ਕੱਲ੍ਹ ਹੀ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮਾਂ ਨੂੰ ਐਨਕਾਉਂਟਰ ਵਿੱਚ ਮਾਰ ਸੁੱਟਿਆ ਸੀ।
https://twitter.com/CMOPb/status/1549991429589438464?s=20&t=cOJeEgsiuTEb5cF5rmHLHA