ਮੁੱਖ ਮੰਤਰੀ ਭਗਵੰਤ ਮਾਨ ਦਾ ਡਾ.ਗੁਰਪ੍ਰੀਤ ਕੌਰ ਨਾਲ ਵਿਆਹ ਅੱਜ
ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 48 ਸਾਲ ਦੀ ਉਮਰ ਵਿੱਚ ਦੂਜੀ ਵਾਰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਭਗਵੰਤ ਮਾਨ ਦਾ ਵਿਆਹ ਅੱਜ ਚੰਡੀਗੜ੍ਹ ‘ਚ ਹੋਵੇਗਾ। ਉਹਨਾਂ ਦੀ ਹੋਣ ਵਾਲੀ ਪਤਨੀ ਗੁਰਪ੍ਰੀਤ ਕੌਰ ਪੇਸ਼ੇ ਤੋਂ ਡਾਕਟਰ ਹੈ। ਦੱਸ ਦੇਈਏ ਕਿ ਭਗਵੰਤ ਮਾਨ ਦੇ ਵਿਆਹ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚਣਗੇ।