ਮੁੱਖ ਮੰਤਰੀ ਭਗਵੰਤ ਮਾਨ ਦਾ ਦਿੱਲੀ ਦੌਰਾ ਰੱਦ ,ਅੱਜ ਨਹੀਂ ਜਾਣਗੇ ਦਿੱਲੀ
ਚੰਡੀਗੜ੍ਹ, 18ਅਪ੍ਰੈਲ(ਵਿਸ਼ਵ ਵਾਰਤਾ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਦਿੱਲੀ ਦੌਰਾ ਰੱਦ ਹੋ ਗਿਆ ਹੈ। ਹਾਲਾਂਕਿ ਸਰਕਾਰ ਵੱਲੋਂ ਅਜੇ ਤੱਕ ਇਸ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ। ਦੱਸ ਦੱਈਏ ਕਿ ਮੁੱਖ ਮੰਤਰੀ ਮਾਨ ਨੇ ਸਰਕਾਰੀ ਸਕੂਲ ਅਤੇ ਮੁਹੱਲਾ ਕਲੀਨਿਕ ਦੇਖਣ ਲਈ ਦਿੱਲੀ ਜਾਣਾ ਸੀ ਅਤੇ ਉਹਨਾਂ ਦੇ ਨਾਲ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਨੇ ਵੀ ਜਾਣਾ ਸੀ।ਇਸ ਤੋਂ ਇਲਾਵਾ ਉਹਨਾਂ ਦੇ ਨਾਲ ਦੋਵਾਂ ਵਿਭਾਗਾਂ ਦੇ ਸਕੱਤਰਾਂ ਸਮੇਤ ਸੀਨੀਅਰ ਅਧਿਕਾਰੀਆਂ ਨੇ ਵੀ ਦਿੱਲੀ ਦੌਰੇ ਤੇ ਜਾਣਾ ਸੀ, ਪਰ ਹੁਣ ਮੁੱਖ ਮੰਤਰੀ ਮਾਨ ਅਗਲੇ 2-3 ਦਿਨਾਂ ਵਿੱਚ ਦਿੱਲੀ ਜਾ ਸਕਦੇ ਹਨ।























