• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਦਾ ਵਿਕਾਸ ਪ੍ਰੋਜੈਕਟਾਂ ਲਈ ਸ਼ੁਕਰਗੁਜ਼ਾਰ ਹਾਂ: ਕੈਬਨਿਟ ਮੰਤਰੀ ਅਮਨ ਅਰੋੜਾ

ਮੁੱਖ ਮੰਤਰੀ ਭਗਵੰਤ ਮਾਨ ਦਾ ਵਿਕਾਸ ਪ੍ਰੋਜੈਕਟਾਂ ਲਈ ਸ਼ੁਕਰਗੁਜ਼ਾਰ ਹਾਂ: ਕੈਬਨਿਟ ਮੰਤਰੀ ਅਮਨ ਅਰੋੜਾ

4 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 minutes ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

18 minutes ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

41 minutes ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

2 hours ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

2 hours ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

3 hours ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

4 hours ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

4 hours ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

4 hours ago
Hindi News
English News
Sunday, November 15, 2026
No Result
View All Result
24 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਦਾ ਵਿਕਾਸ ਪ੍ਰੋਜੈਕਟਾਂ ਲਈ ਸ਼ੁਕਰਗੁਜ਼ਾਰ ਹਾਂ: ਕੈਬਨਿਟ ਮੰਤਰੀ ਅਮਨ ਅਰੋੜਾ

July 31, 2022
in ਸਿਆਸੀ, ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਦਾ ਵਿਕਾਸ ਪ੍ਰੋਜੈਕਟਾਂ ਲਈ ਸ਼ੁਕਰਗੁਜ਼ਾਰ ਹਾਂ: ਕੈਬਨਿਟ ਮੰਤਰੀ ਅਮਨ ਅਰੋੜਾ

ਆਈ.ਟੀ.ਆਈ. ਸੁਨਾਮ ਵਿਖੇ 1.66 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ, ਚੀਮਾ ਅਤੇ ਲੌਂਗੋਵਾਲ ਵਿਖੇ ਨਵੇਂ ਬੱਸ ਸਟੈਂਡ ਦਾ ਐਲਾਨ

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਵੱਲੋਂ ਸੁਨਾਮ ਵਾਸੀਆਂ ਨਾਲ ਖੁੱਲ੍ਹਦਿਲੀ ਨਾਲ ਪੁਰਾਣੀਆਂ ਯਾਦਾਂ ਸਾਂਝੀਆਂ ਕਰਨ ਨਾਲ ਲੋਕ ਉਤਸ਼ਾਹਿਤ

ਮੁੱਖ ਮੰਤਰੀ ਭਗਵੰਤ ਮਾਨ ਦਾ ਵਿਕਾਸ ਪ੍ਰੋਜੈਕਟਾਂ ਲਈ ਸ਼ੁਕਰਗੁਜ਼ਾਰ ਹਾਂ: ਕੈਬਨਿਟ ਮੰਤਰੀ ਅਮਨ ਅਰੋੜਾ

ਸੰਗਰੂਰ, 31 ਜੁਲਾਈ, 2022(ਵਿਸ਼ਵ ਵਾਰਤਾ ) ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਕਾਇਆ ਕਲਪ ਲਈ 22.60 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਐਲਾਨ ਕੀਤੇ ਜਾਣ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ ਹੈ। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਆਯੋਜਿਤ ਰਾਜ ਪੱਧਰੀ ਸ਼ਹੀਦੀ ਸਮਾਗਮ ਵਿਚ ਮਹਾਨ ਸ਼ਹੀਦ ਪ੍ਰਤੀ ਨਤਮਸਤਕ ਹੁੰਦੇ ਹੋਏ ਹਲਕਾ ਵਾਸੀਆਂ ਦੀਆਂ ਪ੍ਰਮੁੱਖ ਲੋੜਾਂ ਨੂੰ ਪ੍ਰਮੁੱਖਤਾ ਨਾਲ ਪੂਰਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਕਰੀਬ 22.60 ਕਰੋੜ ਰੁਪਏ ਦੀ ਲਾਗਤ ਵਾਲੇ ਇਨ੍ਹਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਆਈ ਟੀ ਆਈ ਸੁਨਾਮ ਵਿਖੇ 1.66 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਜਿਸ ਨਾਲ ਖੇਡ ਸੱਭਿਆਚਾਰ ਨੂੰ ਵਿਕਸਤ ਕਰਨ ਵਿਚ ਸਹਿਯੋਗ ਮਿਲੇਗਾ। ਉਹਨਾਂ ਨੇ ਦਸਿਆ ਕਿ ਚੀਮਾ ਵਿਖੇ 4.46 ਕਰੋੜ ਰੁਪਏ ਦੀ ਲਾਗਤ ਨਾਲ ਸਬ ਤਹਿਸੀਲ ਪ੍ਰਬੰਧਕੀ ਕੰਪਲੈਕਸ ਬਣਾਉਣ ਦਾ ਐਲਾਨ ਵੀ ਮੁੱਖ ਮੰਤਰੀ ਵੱਲੋਂ ਕੀਤਾ ਗਿਆ ਹੈ ਜਿਸ ਨਾਲ ਚੀਮਾ ਨਿਵਾਸੀਆਂ ਨੂੰ ਵੱਡਾ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਚੀਮਾ ਵਿਖੇ ਹੀ ਕਰੀਬ 5.07 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬੱਸ ਸਟੈਂਡ ਦੀ ਉਸਾਰੀ, ਲੌਂਗੋਵਾਲ ਵਿਖੇ 3.58 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਸਟੇਡੀਅਮ ਦੀ ਉਸਾਰੀ, ਲੌਂਗੋਵਾਲ ਵਿਖੇ 2.54 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬੱਸ ਸਟੈਂਡ ਦੀ ਉਸਾਰੀ ਅਤੇ ਸੁਨਾਮ ਸ਼ਹਿਰ ਵਿੱਚ ਬਕਾਇਆ ਰਹਿੰਦੇ ਸੀਵਰੇਜ ਤੇ ਜਲ ਸਪਲਾਈ ਦਾ ਕੰਮ 100% ਕਰਨ ਲਈ 5.28 ਕਰੋੜ ਰੁਪਏ ਖਰਚ ਕੀਤੇ ਜਾਣ ਦਾ ਐਲਾਨ ਵੀ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਨੇ ਲੋਕਾਂ ਨਾਲ ਸਮੇਂ ਸਮੇਂ ਉਤੇ ਝੂਠੇ ਵਾਅਦੇ ਕਰਕੇ ਜਨਤਾ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੀ ਕੀਤਾ ਹੈ ਜਦਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਵੱਲੋਂ ਦਿੱਤੇ ਗਏ ਅਥਾਹ ਪਿਆਰ ਅਤੇ ਸਤਿਕਾਰ ਨੂੰ ਕਬੂਲ ਕਰਦੇ ਹੋਏ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਲੋਕ ਹਿਤਾਂ ਲਈ ਨਾ ਕੇਵਲ ਵੱਡੇ ਅਤੇ ਇਤਿਹਾਸਕ ਫੈਸਲੇ ਲਏ ਬਲਕਿ ਫੈਸਲਿਆਂ ਨੂੰ ਸਫਲਤਾ ਨਾਲ ਲਾਗੂ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਵੱਲੋਂ ਸੁਨਾਮ ਵਾਸੀਆਂ ਨਾਲ ਖੁੱਲ੍ਹਦਿਲੀ ਨਾਲ ਪੁਰਾਣੀਆਂ ਯਾਦਾਂ ਸਾਂਝੀਆਂ ਕਰਨ ਨਾਲ ਲੋਕ ਉਤਸ਼ਾਹਿਤ ਹਨ। ਉਨ੍ਹਾਂ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਸਮੂਹ ਨਿਵਾਸੀਆਂ ਦੀਆਂ ਪ੍ਰਮੁੱਖ ਮੰਗਾਂ ਨੂੰ ਤਰਜ਼ੀਹ ਦੇ ਆਧਾਰ ਉੱਤੇ ਪੂਰਾ ਕਰਨ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਦਿਖਾਈ ਜਾ ਰਹੀ ਦਿਲਚਸਪੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਰਕਾਰ ਵੱਲੋਂ ਸੌਂਪੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਸਰਕਾਰ ਵੱਲੋਂ ਜਾਰੀ ਹੋਣ ਵਾਲੀ ਗਰਾਂਟ ਨੂੰ ਇਮਾਨਦਾਰੀ ਨਾਲ ਖਰਚ ਕਰਨ ਸਬੰਧੀ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

by Ranjit Singh
November 15, 2026
0

Entertainment: ਫਿਲਮ ਰਾਮਾਇਣ ਨੇ 10 ਦਿਨਾਂ 'ਚ ਕਮਾਈ ਦੇ ਤੋੜੇ ਰਿਕਾਰਡ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਫ਼ਿਲਮ ‘ਰਾਮਾਇਣ: ਪਾਰਟ 1’...

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

by Ranjit Singh
November 15, 2026
0

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ ਚੰਡੀਗੜ੍ਹ, 15 ਨਵੰਬਰ...

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 15, 2026
0

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਟੀਮ ਨਿਊਜ਼ੀਲੈਂਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
3 weeks ago
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 