ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਪੰਜਾਬ ਦੇ ਹਿੱਤ ਵਿੱਚ ਅੱਜ ਇੱਕ ਵੱਡਾ ਫੈਸਲਾ ਲਿਆ ਜਾਵੇਗਾ – ਸੀਐਮ ਭਗਵੰਤ ਮਾਨ
ਪੜ੍ਹੋ ਕਦੋਂ ਕੀਤਾ ਜਾਵੇਗਾ ਐਲਾਨ
ਚੰਡੀਗੜ੍ਹ,17 ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਨੇ ਅਹੁਦਾ ਸੰਭਾਲਣ ਦੇ ਦੂਜੇ ਦਿਨ ਹੀ ਪੰਜਾਬ ਦੇ ਹਿੱਤ ਵਿੱਚ ਇੱਕ ਵੱਡਾ ਫੈਸਲਾ ਲੈਣ ਦਾ ਐਲਾਨ ਕਰ ਦਿੱਤਾ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅਜਿਹਾ ਫੈਸਲਾ ਇਤਿਹਾਸ ਵਿੱਚ ਕਿਸੇ ਨੇ ਵੀ ਨਹੀਂ ਲਿਆ ਹੋਵੇਗਾ। ਇਸ ਦੇ ਨਾਲ ਹੀ ਉਹਨਾਂ ਲਿਖਿਆ ਹੈ ਕਿ ਥੋੜ੍ਹੀ ਦੇਰ ਵਿੱਚ ਹੀ ਫੈਸਲੇ ਦਾ ਐਲਾਨ ਕੀਤਾ ਜਾਵੇਗਾ।
ਪੰਜਾਬ ਦੇ ਹਿੱਤ 'ਚ ਅੱਜ ਇੱਕ ਬਹੁਤ ਵੱਡਾ ਫੈਸਲਾ ਲਿਆ ਜਾਵੇਗਾ। ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਹੋਵੇਗਾ।
ਕੁਝ ਹੀ ਦੇਰ ਤਕ ਐਲਾਨ ਕਰਾਂਗਾ…
— Bhagwant Mann (@BhagwantMann) March 17, 2022























