ਮੁੱਖ ਮੰਤਰੀ ਭਗਵੰਤ ਮਾਨ ਦਾ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਵੱਡਾ ਬਿਆਨ
ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇਗੀ ਮਾਮਲੇ ਦੀ ਜਾਂਚ
ਗੈਂਗਵਾਰ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਡੀਜੀਪੀ ਤੋਂ ਵੀ ਮੰਗਿਆ ਸਪਸ਼ਟੀਕਰਨ
ਸੁਰੱਖਿਆ ਕਟੌਤੀ ਦੀ ਜਾਣਕਾਰੀ ਜਨਤਕ ਕਰਨ ਵਾਲਿਆਂ ਬਾਰੇ ਵੀ ਕਈ ਇਹ ਵੱਡੀ ਗੱਲ
ਚੰਡੀਗੜ੍ਹ,30 ਮਈ(ਵਿਸ਼ਵ ਵਾਰਤਾ)-ਇਸ ਸਮੇਂ ਦੀ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਬੀਤੇ ਕੱਲ੍ਹ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਜਿਹੜੀਆਂ ਮੰਗਾਂ ਰੱਖੀਆਂ ਗਈਆਂ ਸਨ ਉਹਨਾਂ ਤੇ ਸੀਐਮ ਮਾਨ ਨੇ ਸਹਿਮਤੀ ਪ੍ਰਗਟ ਕੀਤੀ ਹੈ। ਇਸ ਸੰਬੰਧ ਵਿੱਚ ਮੁੱਖ ਮੰਤਰੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਇਸ ਮਾਮਲੇ ਦੀ ਜਾਂਚ ਹਾਈਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇਗ। ਇਸ ਦੇ ਨਾਲ ਸੁਰੱਖਿਆ ਵਿੱਚ ਕਟੌਤੀ ਕੀਤੇ ਜਾਣ ਵਾਲੀ ਜਾਣਕਾਰੀ ਨੂੰ ਜਨਤਕ ਕਰਨ ਵਾਲੇ ਅਧਿਕਾਰੀਆਂ ਅਤੇ ਰੀਵਿਊ ਕਰਨ ਵਾਲੇ ਅਫਸਰਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਡੀਜੀਪੀ ਪੰਜਾਬ ਤੋਂ ਬੀਤੇ ਕੱਲ੍ਹ ਦਿੱਤੇ ਗਏ ਗੈਂਗਵਾਰ ਦੇ ਬਿਆਨ ਨੂੰ ਲੈ ਕੇ ਵੀ ਸਪਸ਼ਟੀਕਰਨ ਮੰਗਿਆ ਹੈ।