ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸ਼ੁਰੂ
ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋ ਰਹੀ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿਖੇ ਸ਼ੁਰੂ ਹੋ ਚੁੱਕੀ ਹੈ। ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਦਿਵਾਲੀ ਤੋਂ 2 ਦਿਨ ਪਹਿਲਾਂ ਹੋ ਰਹੀ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਕੋਈ ਵੱਡਾ ਤੋਹਫ਼ਾ ਦੇ ਸਕਦੀ ਹੈ। ਇਸ ਸੰਬੰਧੀ ਕੈਬਨਿਟ ‘ਚ ਅਹਿਮ ਫੈਸਲਾ ਲਿਆ ਜਾ ਸਕਦਾ ਹੈ