• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਲੋਕ ਨਿਰਮਾਣ ਵਿਭਾਗ ਦੀ ਹੋਈ  ਸਮੀਖਿਆ  ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਲੋਕ ਨਿਰਮਾਣ ਵਿਭਾਗ ਦੀ ਹੋਈ ਸਮੀਖਿਆ ਮੀਟਿੰਗ

4 years ago
Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

39 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

8 hours ago
ਫ਼ਿਲੌਰ: ਮੇਲੇ ‘ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ

ਫ਼ਿਲੌਰ: ਮੇਲੇ ‘ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ

9 hours ago
ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ

ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ

9 hours ago
IND vs AFG: Team ਇੰਡੀਆ ਨੇ 3-0  ਨਾਲ ਸੀਰੀਜ਼ ਕੀਤੀ ਆਪਣੇ ਨਾਮ

IND vs AFG: Team ਇੰਡੀਆ ਨੇ 3-0 ਨਾਲ ਸੀਰੀਜ਼ ਕੀਤੀ ਆਪਣੇ ਨਾਮ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

11 hours ago
‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

11 hours ago
ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

11 hours ago
ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

11 hours ago
Hindi News
English News
Sunday, June 21, 2026
No Result
View All Result
30 °c
Chandigarh
33 ° Mon
36 ° Tue
37 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਲੋਕ ਨਿਰਮਾਣ ਵਿਭਾਗ ਦੀ ਹੋਈ ਸਮੀਖਿਆ ਮੀਟਿੰਗ

July 18, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਬਰਨਾਲਾ, ਮਾਨਸਾ, ਰੀ ਮੁਕਤਸਰ ਸਾਹਿਬ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਲੋਕ ਨਿਰਮਾਣ ਵਿਭਾਗ ਦੀ ਹੋਈ  ਸਮੀਖਿਆ  ਮੀਟਿੰਗ

ਭਗਵੰਤ ਮਾਨ ਨੇ ਸਾਰੇ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਨਿਬੇੜਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 18 ਜੁਲਾਈ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਨਿਰਮਾਣ ਵਿਭਾਗ (ਪੀ.ਡਲਬਯੂ.ਡੀ.) ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਜਲਦੀ ਨਿਬੇੜਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਹੋਰ ਪ੍ਰਾਜੈਕਟ ਸ਼ੁਰੂ ਕਰਨ ਲਈ ਆਖਿਆ।

ਇੱਥੇ ਆਪਣੀ ਸਰਕਾਰੀ ਰਿਹਾਇਸ਼ ਉਤੇ ਵਿਭਾਗ ਦੇ ਕੰਮਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਾਰੇ ਪ੍ਰਵਾਨਤ ਤੇ ਮਨਜ਼ੂਰ ਕੰਮਾਂ ਨੂੰ ਸਮਾਂ-ਬੱਧ ਤਰੀਕੇ ਨਾਲ ਮੁਕੰਮਲ ਕਰਨ ਨੂੰ ਤਰਜੀਹ ਦੇਣ ਲਈ ਕਿਹਾ। ਉਨ੍ਹਾਂ ਪੀ.ਡਬਲਯੂ.ਡੀ. ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਕੰਮ ਦੀ ਗੁਣਵੱਤਾ ਲਈ ਇਨ੍ਹਾਂ ਪ੍ਰਾਜੈਕਟਾਂ ਦੀ ਹਰੇਕ ਪੜਾਅ ਉਤੇ ਢੁਕਵੀਂ ਜਾਂਚ ਯਕੀਨੀ ਬਣਾਈ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਵਿਭਾਗ ਨੂੰ ਆਗਾਮੀ ਪ੍ਰਾਜੈਕਟਾਂ ਦੇ ਨਿਰਮਾਣ, ਮੁਰੰਮਤ ਜਾਂ ਸਾਂਭ-ਸੰਭਾਲ ਦੌਰਾਨ ਗੁਣਵੱਤਾ ਯਕੀਨੀ ਬਣਾਉਣ ਲਈ ਤੈਅ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਆਦੇਸ਼ ਦਿੱਤਾ ਕਿ ਦਿੱਲੀ-ਅੰਮ੍ਰਿਤਸਰ-ਕੱਟੜਾ ਕੌਮੀ ਸ਼ਾਹਰਾਹ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਇਹ ਵੱਕਾਰੀ ਪ੍ਰਾਜੈਕਟ ਹੈ, ਜਿਸ ਦੇ ਮੁਕੰਮਲ ਹੋਣ ਨਾਲ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਤੱਕ ਖ਼ਾਸ ਤੌਰ ਉਤੇ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਸ਼ਰਧਾਲੂਆਂ ਦੇ ਸਮੇਂ, ਪੈਸੇ ਤੇ ਊਰਜਾ ਦੀ ਬਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ 254 ਕਿਲੋਮੀਟਰ ਲੰਮਾ ਇਹ ਸ਼ਾਹਰਾਹ 11,510 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾ ਰਿਹਾ ਹੈ ਅਤੇ ਇਹ ਪੰਜਾਬ ਵਿੱਚ ਨੌਂ ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ ਤਾਰਨ ਤੇ ਗੁਰਦਾਸਪੁਰ ਵਿੱਚੋਂ ਲੰਘੇਗਾ।

ਹੋਰ ਮਸਲਿਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗ ਆਮ ਆਦਮੀ ਕਲੀਨਿਕਾਂ ਦਾ ਤੈਅ ਸਮੇਂ ਵਿੱਚ ਨਿਰਮਾਣ ਕਾਰਜ ਮੁਕੰਮਲ ਕਰੇ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਆਗਾਮੀ ਸੁਤੰਤਰਤਾ ਦਿਵਸ ਮੌਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰਨਗੇ।

ਮੁੱਖ ਮੰਤਰੀ ਨੇ ਵਿਭਾਗ ਨੂੰ ਸੰਤ ਅੰਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਸੰਗਰੂਰ ਦਾ ਨਿਰਮਾਣ ਛੇਤੀ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ 350 ਕਰੋੜ ਰੁਪਏ ਦੀ ਲਾਗਤ ਨਾਲ ਲੱਗਣ ਵਾਲਾ ਇਹ ਪ੍ਰਾਜੈਕਟ ਸੂਬੇ ਖ਼ਾਸ ਤੌਰ ਉਤੇ ਮਾਲਵਾ ਖਿੱਤੇ ਵਿੱਚ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਜੰਗੀ ਪੱਧਰ ਉਤੇ ਸ਼ੁਰੂ ਕਰਨਾ ਲਾਜ਼ਮੀ ਹੈ ਤਾਂ ਜੋ ਲੋਕਾਂ ਨੂੰ ਫੌਰੀ ਰਾਹਤ ਦਿੱਤੀ ਜਾਵੇ।

ਬਾਕੀ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹੋਰ ਵੱਖ-ਵੱਖ ਪ੍ਰਾਜੈਕਟਾਂ ਦਾ ਕੰਮ ਛੇਤੀ ਮੁਕੰਮਲ ਕਰਨ ਲਈ ਆਖਿਆ। ਇਨ੍ਹਾਂ ਪ੍ਰਾਜੈਕਟਾਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਲਾਅ ਯੂਨੀਵਰਸਿਟੀ, ਕੈਰੋਂ (ਤਰਨ ਤਾਰਨ), ਸ੍ਰੀ ਗੁਰੂ ਰਵਿਦਾਸ ਮੈਮੋਰੀਅਲ ਖੁਰਾਲਗੜ੍ਹ, ਗੜ੍ਹਸ਼ੰਕਰ (ਹੁਸ਼ਿਆਰਪੁਰ), ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਕਿੱਲ ਇੰਸਟੀਚਿਊਟ, ਸ੍ਰੀ ਚਮਕੌਰ ਸਾਹਿਬ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿੱਚ ਇੰਟਰਫੇਥ ਸਟੱਡੀਜ਼ ਸੈਂਟਰ ਅਤੇ ਪਟਿਆਲਾ ਵਿਖੇ ਬੱਸਾਂ ਦੇ ਦਾਖਲੇ ਲਈ ਨਵਾਂ ਬੱਸ ਸਟੈਂਡ ਅਤੇ ਫਲਾਈਓਵਰ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ `ਤੇ ਕੰਮ ਵੱਡੇ ਪੱਧਰ `ਤੇ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦੇ ਕੰਮ ਵੀ ਜਲਦੀ ਮੁਕੰਮਲ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਯੋਜਨਾਬੱਧ ਸੜਕਾਂ, ਲਿੰਕ ਸੜਕਾਂ ਅਤੇ ਹੋਰ ਸੜਕਾਂ ਦੇ ਨੈੱਟਵਰਕ ਨੂੰ ਹੋਰ ਮਜ਼ਬੂਤ ਅਤੇ ਚੌੜਾ ਕਰਨ ਦੀ ਲੋੜ `ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਮਾਰਤੀ ਅਤੇ ਸੜਕੀ ਪ੍ਰਾਜੈਕਟਾਂ ਵਿੱਚ ਕਾਰਗੁਜ਼ਾਰੀ ਉਤੇ ਆਧਾਰਤ ਇਕਰਾਰਨਾਮੇ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਨਾਲ ਹੀ ਸਾਰੀਆਂ ਸਰਕਾਰੀ ਜਾਇਦਾਦਾਂ ਦੀ ਸਾਂਭ-ਸੰਭਾਲ ਲਈ ਨਿਯਮਤ ਵਿਵਸਥਾ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਸਰਕਾਰੀ ਸੰਪਤੀਆਂ (ਸੜਕਾਂ, ਪੁਲਾਂ ਅਤੇ ਇਮਾਰਤਾਂ) ਦੀ ਆਨਲਾਈਨ ਵਿਵਸਥਾ ਉਤੇ ਜ਼ੋਰ ਦਿੱਤਾ ਤਾਂ ਕਿ ਉਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਅਤੇ ਨਿਗਰਾਨੀ ਕੀਤੀ ਜਾ ਸਕੇ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸਾਰੀਆਂ ਲਿੰਕ ਸੜਕਾਂ ਨੂੰ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (ਪੀ.ਐੱਮ.ਜੀ.ਐੱਸ.ਵਾਈ.) ਦੀਆਂ ਵਿਸ਼ੇਸ਼ਤਾਵਾਂ ਅਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਸੜਕਾਂ ਦੀ ਪੰਜ ਸਾਲਾਂ ਦੀ ਮਿਆਦ ਕਾਇਮ ਰੱਖੀ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਵਿੱਚ ਕੰਮ ਕਰ ਰਹੇ ਇੰਜਨੀਅਰਾਂ ਨੂੰ ਉਨ੍ਹਾਂ ਦੀ ਮੁਹਾਰਤ ਹੋਰ ਨਿਖਾਰਨ ਲਈ ਸਿਖਲਾਈ ਅਤੇ ਰਿਫਰੈਸ਼ਰ ਕੋਰਸਾਂ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਸੂਬੇ ਦੇ ਇੰਜਨੀਅਰਿੰਗ ਵਿਭਾਗਾਂ ਲਈ ਆਨਲਾਈਨ ਕੇਂਦਰੀ ਗਿਆਨ ਦੀ ਵਿਵਸਥਾ ਦੀ ਲੋੜ `ਤੇ ਵੀ ਜ਼ੋਰ ਦਿੱਤਾ।

ਇਸ ਦੌਰਾਨ ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਤੇਜ਼ ਸਪੀਡ ਵਾਲੇ ਆਰਥਿਕ ਲਾਂਘਿਆਂ ਦੇ ਨਿਰਮਾਣ ਲਈ ਸੂਬਾ ਸਰਕਾਰ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨਾਲ ਮਿਲ ਕੇ ਐਕਸਪ੍ਰੈਸਵੇਅ, ਗ੍ਰੀਨਫੀਲਡ ਕੋਰੀਡੋਰਾਂ ਅਤੇ ਬਾਈਪਾਸ ਅਤੇ ਇਨ੍ਹਾਂ ਪ੍ਰਾਜੈਕਟਾਂ ਨੂੰ ਫਾਸਟ-ਟਰੈਕ `ਤੇ ਰੱਖਿਆ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਕਿ ਸਖ਼ਤ ਗੁਣਵੱਤਾ ਕੰਟਰੋਲ ਲਈ ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਬਠਿੰਡਾ ਵਿਖੇ ਤਿੰਨ ਵਾਧੂ ਖੇਤਰੀ ਪ੍ਰਯੋਗਸ਼ਾਲਾਵਾਂ ਦੀ ਤਜਵੀਜ਼ ਹੈ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਕਲਾਸ-1, ਕਲਾਸ-2, ਕਲਾਸ-3 ਅਤੇ ਕਲਾਸ-4 ਲਈ ਠੇਕੇਦਾਰਾਂ ਦੀ ਭਰਤੀ ਲਈ ਆਨਲਾਈਨ ਪ੍ਰਣਾਲੀ ਵੀ ਪ੍ਰਕਿਰਿਆ ਅਧੀਨ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

by Ankit
June 21, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 21-06-2026 |...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

by Ankit
June 20, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

by Jaspreet Kaur
June 20, 2026
0

ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ - ਤਬਾਦਲਿਆਂ ਸੰਬੰਧੀ ਨਵੇਂ ਹੁਕਮ ਜਾਰੀ, ਪੜ੍ਹੋ ਵੇਰਵਾ ਚੰਡੀਗੜ੍ਹ, 20 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

by Ankit
June 21, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 21-06-2026 |...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
3 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 