ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਜਾਰੀ
ਪੜ੍ਹੋ ਕਿਹੜੇ ਮਸਿਲਆਂ ਤੇ ਹੋ ਰਹੀ ਚਰਚਾ ਅਤੇ ਕਿਹੜੇ ਫੈਸਲਿਆਂ ਤੇ ਲੱਗ ਸਕਦੀ ਹੈ ਮੋਹਰ
ਚੰਡੀਗੜ੍ਹ,28 ਜੁਲਾਈ(ਵਿਸ਼ਵ ਵਾਰਤਾ)-ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਿਵਲ ਸਕੱਤਰੇਤ ਵਿਖੇ ਸ਼ੁਰੂ ਹੋ ਚੁੱਕੀ ਹੈ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ 15 ਅਗਸਤ ਮੌਕੇ ਤੇ ਸਜਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਕਰਨ ਦੇ ਮੁੱਦੇ ਅਤੇ ਸ਼ਹਿਰੀ ਵਿਕਾਸ ਦੇ 17 ਵਧੀਕ ਡਿਪਟੀ ਕਮਿਸ਼ਨਰਾਂ ਦੀਆਂ ਪੋਸਟਾਂ ਖਤਮ ਕਰਨ ਦੇ ਫੈਸਲਿਆਂ ਤੇ ਚਰਚਾ ਕਰਨ ਤੋਂ ਬਾਅਦ ਮੋਹਰ ਲਗਾਈ ਜਾ ਸਕਦੀ ਹੈ।