ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਜਾਰੀ
ਅਧਿਆਪਕ ਦਿਵਸ ਮੌਕੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੇ ਫੈਸਲੇ ਤੇ ਲੱਗ ਸਕਦੀ ਹੈ ਮੋਹਰ
ਚੰਡੀਗੜ੍ਹ 5 ਸਤੰਬਰ ( ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਬੇਹੱਦ ਅਹਿਮ ਮੀਟਿੰਗ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਜਾਰੀ ਹੈ। ਇਸ ਮੀਟਿੰਗ ਵਿੱਚ ਅੱਜ ਹੋਰ ਫੈਸਲਿਆਂ ਤੋਂ ਇਲਾਵਾ ਸਰਕਾਰ ਪੰਜਾਬ ਦੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੇ ਫੈਸਲੇ ਤੇ ਮੋਹਰ ਲਗਾ ਸਕਦੀ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜ ਸਾਰੇ ਦੇਸ਼ ਵਿੱਚ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਿਰਾਸਤ-ਏ-ਖਾਲਸਾ ਵਿਖੇ ਹੋ ਰਹੇ ਰਾਜ ਪੱਧਰੀ ਸਮਾਗਮ ਵਿੱਚ ਹਿੱਸਾ ਲੈਣ ਲਈ ਅਨੰਦਪੁਰ ਸਾਹਿਬ ਲਈ ਰਵਾਨਾ ਹੋਣਗੇ।























