ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਜਾਰੀ
ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਰਣਨੀਤੀ ਤੇ ਹੋ ਰਹੀਆਂ ਹਨ ਵਿਚਾਰਾਂ
ਚੰਡੀਗੜ੍ਹ, 20 ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿਖੇ ਜਾਰੀ ਹੈ। ਇਸ ਮੀਟਿੰਗ ਵਿੱਚ 22 ਤਰੀਕ ਨੂੰ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਰਣਨੀਤੀ ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਕਈ ਹੋਰ ਅਹਿਮ ਫੈਸਲਿਆਂ ਤੇ ਵੀ ਕੈਬਨਿਟ ਦੀ ਮੋਹਰ ਲਗਾਈ ਜਾ ਸਕਦੀ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਬੀਤੇ ਇੱਕ ਹਫਤੇ ਤੋਂ ਜਰਮਨੀ ਦੇ ਦੌਰੇ ਤੇ ਸਨ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਭਾਜਪਾ ਤੇ ਉਹਨਾਂ ਦੇ ਵਿਧਾਇਕਾਂ ਨੂੰ ਖਰੀਦਣ ਲਈ 25-25 ਕਰੋੜ ਰੁਪਏ ਦੀ ਪੇਸ਼ਕਸ਼ ਦੇਣ ਦਾ ਇਲਜ਼ਾਮ ਲਗਾਇਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ ਅਤੇ ਇਸ ਦੌਰਾਨ ਸਰਕਾਰ ਸਦਨ ਵਿੱਚ ਭਰੋਸਗੀ ਮਤਾ ਲਿਆਵੇਗੀ।