ਰਾਜਪਾਲ ਵੱਲੋਂ ਵਿਧਾਨ ਸਭਾ ਦਾ ਸੈਸ਼ਨ ਰੱਦ ਕਰਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਘਮਸਾਣ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ‘ਆਪ’ ਵਿਧਾਇਕ ਦਲ ਦੀ ਮੀਟਿੰਗ ਜਾਰੀ
ਚੰਡੀਗੜ੍ਹ,22 ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਅੱਜ ਹੋਣ ਵਾਲਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰੱਦ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵਿਧਾਇਕ ਦਲ ਦੀ ਮੀਟਿੰਗ ਸੱਦ ਲਈ ਹੈ। ਜੋ ਕਿ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਦੀ ਅਗਵਾਈ ਵਿੱਚ ਜਾਰੀ ਹੈ।