ਮੁੱਖ ਮੰਤਰੀ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਮੀਟਿੰਗ ਜਾਰੀ
ਪੜ੍ਹੋ ਕਿਹੜੇ ਮੁੱਦਿਆਂ ਤੇ ਹੋ ਰਹੀਆਂ ਹਨ ਵਿਚਾਰਾਂ
ਚੰਡੀਗੜ੍ਹ,3 ਅਗਸਤ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਸਾਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਮੀਟਿੰਗ ਕਰ ਰਹੇ ਹਨ। ਉਹ 15-15 ਦੇ ਗਰੁੱਪਾਂ ਵਿੱਚ ਵਿਧਾਇਕਾਂ ਨੂੰ ਮਿਲ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਸਾਰੇ ਵਿਧਾਇਕਾਂ ਕੋਲੋਂ ਉਹਨਾਂ ਦੇ ਸੰਬੰਧਿਤ ਹਲਕਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਤੋਂ ਇਲਾਵਾ ਹੋਰ ਪੈਂਡਿੰਗ ਕੰਮਾਂ ਦਾ ਫੀਡਬੈਕ ਵੀ ਲਿਆ ਜਾ ਰਿਹਾ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਮਹੀਨੇ ਵੀ ਇਸੇ ਤਰ੍ਹਾਂ ਦੀਆਂ ਬੈਠਕਾਂ ਵਿਧਾਇਕਾਂ ਨਾਲ ਕੀਤੀਆਂ ਗਈਆਂ ਸਨ।