ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਕੋਰਟ ਵਿੱਚ ਹੋਈ ਪੇਸ਼ੀ
ਪੜ੍ਹੋ ਕਿਹੜੇ ਮਾਮਲੇ ਵਿੱਚ ਪੇਸ਼ ਹੋਏ ਸੀਐੱਮ ਮਾਨ
ਚੰਡੀਗੜ੍ਹ, 6ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅੱਜ ਚੰਡੀਗੜ੍ਹ ਦੀ ਜਿਲ੍ਹਾ ਅਦਾਲਤ ਵਿੱਚ ਪੇਸ਼ੀ ਹੋਈ ਹੈ। ਜਾਣਕਾਰੀ ਅਨੁਸਾਰ ਉਹਨਾਂ ਦੀ 2020 ਦੇ ਪੁਰਾਣੇ ਮਾਮਲੇ ਵਿੱਚ ਪੇਸ਼ੀ ਹੋਈ ਹੈ। ਜਿਸ ਵਿੱਚ ਚੰਡੀਗੜ੍ਹ ਪੁਲਿਸ ਨੇ ਬਿਜਲੀ ਦੀਆਂ ਕੀਮਤਾਂ ਨੂੰ ਲੈ ਕੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਖਿਲਾਫ ਮਾਮਲਾ ਦਰਜ ਕੀਤਾ ਸੀ। ਇਸ ਦੌਰਾਨ ਕੇਸ ਦੀ ਪੈਰਵੀ ਕਰਨ ਵਾਲੇ ਐਡਵੋਕੇਟ ਅਨਮੋਲ ਰਤਨ ਸਿੱਧੂ ਵੀ ਉਹਨਾਂ ਦੇ ਨਾਲ ਹਾਜਰ ਸਨ।