ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਅਦਾਲਤ ਵਿੱਚ ਹੋਈ ਪੇਸ਼ੀ
ਚੰਡੀਗੜ੍ਹ 4 ਫਰਵਰੀ(ਵਿਸ਼ਵ ਵਾਰਤਾ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਦੀ ਜਿਲ੍ਹਾ ਅਦਾਲਤ ਵਿੱਚ ਪੇਸ਼ ਹੋਏ ਹਨ।ਜਾਣਕਾਰੀ ਲਈ ਦੱਸ ਦਈਏ ਮੁੱਖ ਮੰਤਰੀ ਭਗਵੰਤ ਮਾਨ ਦੀ ਪੇਸ਼ੀ 2020 ਦੇ ਇੱਕ ਮਾਮਲੇ ਵਿੱਚ ਹੋਈ ਹੈ। ਮੁੱਖ ਮੰਤਰੀ ਅੱਜ ਸਵੇਰੇ ਹੀ ਸੈਕਟਰ 43 ਸਥਿਤ ਚੰਡੀਗੜ੍ਹ ਜਿਲ੍ਹਾ ਅਦਾਲਤ ਵਿਖੇ ਪਹੁੰਚੇ । ਦੱਸ ਦਈਏ ਕਿ 2020 ਕੈਪਟਨ ਸਰਕਾਰ ਵੇਲੇ ਆਮ ਆਦਮੀ ਪਾਰਟੀ ਵੱਲੋਂ ਬਿਜਲੀ ਦੇ ਮੁੱਦੇ ਤੇ ਸੀਐੱਮ ਰਿਹਾਇਸ਼ ਦੇ ਅੱਗੇ ਧਰਨਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਸੀਐੱਮ ਮਾਨ ਸਮੇਤ ਕਈ ‘ਆਪ’ ਲੀਡਰਾਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਇਹ ਸਾਰਾ ਮਾਮਲਾ 10 ਜਨਵਰੀ 2020 ਦਾ ਹੈ।